ਜ਼ੀਰਾ, 1 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਨੇੜਲੇ ਪਿੰਡ ਸੋਢੀ ਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ ਇਸ ਦੌਰਾਨ ਛੇਵੀਂ ਅਤੇ ਸੱਤਵੀਂ ਜਮਾਤ ਦੇ ਸਾਲਾਨਾ ਨਤੀਜੇ ਐਲਾਨੇ ਗਏ | ਇਸ ਮੌਕੇ ਸਕੂਲ ਇੰਚਾਰਜ ਸੁਨੀਤਾ ਛਾਬੜਾ ਨੇ ਦੱਸਿਆ ਕਿ ਜਮਾਤਾਂ ਵਿਚੋਂ ਅੱਵਲ ਰਹਿਣ ਵਾਲੇ ਬੱਚਿਆਂ ਵਿਚ ਮਨਮੀਤ ਕੌਰ, ਦਿਸ਼ਾ ਕੌਰ, ਸੁਖਬੀਰ ਸਿੰਘ, ਰਮਨਦੀਪ ਕੌਰ, ਲੱਛਮੀ, ਸੀਰਤ ਕੌਰ ਆਦਿ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ | ਇਸ ਦੌਰਾਨ ਵਿਦਿਆਰਥੀ ਨੂੰ ਇਨਾਮ ਵੀ ਦਿੱਤੇ ਗਏ | ਇਸ ਮੌਕੇ ਸੰਪੂਰਨ ਪ੍ਰਗਤੀ ਰਿਪੋਰਟ ਕਾਰਡ 'ਤੇ ਵੀ ਚਰਚਾ ਕੀਤੀ ਗਈ | ਇਸ ਦੌਰਾਨ ਲੜਕੀਆਂ ਲਈ ਐਚ.ਪੀ.ਵੀ ਟੀਕਾਕਰਨ ਸਬੰਧੀ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਜਾਣੂ ਕਰਵਾਇਆ ਗਿਆ | ਸਮਾਗਮ ਵਿਚ ਗੁਰਸੇਵਕ ਸਿੰਘ ਸਾਇੰਸ ਮਾਸਟਰ, ਸਕੂਲ ਚੇਅਰਮੈਨ ਵੀਰਪਾਲ ਕੌਰ, ਪਰਮਜੀਤ ਕੌਰ, ਸਰਪੰਚ ਰਣਜੀਤ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਪਾਲ ਆਦਿ ਪਿੰਡ ਦੇ ਪਤਵੰਤੇ ਹਾਜ਼ਰ ਸਨ |