22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮੁੱਖ ਮੰਤਰੀ ਭਗਵੰਤ ਮਾਨ ਵੱਡੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ ਅਤੇ ਰੱਖਣਗੇ ਨੀਂਹ ਪੱਥਰ

ਅਜੀਤ ਡੈਸਕ 02-04-2026
ਫ਼ਾਜ਼ਿਲਕਾ, 1 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਫ਼ਾਜ਼ਿਲਕਾ ਹਲਕੇ ਵਿੱਚ ਵੀਰਵਾਰ ਨੂੰ ਸੜਕ ਢਾਂਚਾ, ਸਿੱਖਿਆ, ਬਿਜਲੀ ਅਤੇ ਹੋਰ ਮਹੱਤਵਪੂਰਨ ਖੇਤਰਾਂ ਨਾਲ ਸੰਬੰਧਿਤ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ | ਇਨ੍ਹਾਂ ਪ੍ਰੋਜੈਕਟਾਂ ਦੀ ਲਾਗਤ ਕਰੋੜਾਂ ਰੁਪਏ ਹੈ, ਜੋ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ | ਫ਼ਾਜ਼ਿਲਕਾ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਵਲੋਂ ਲਿੰਕ ਸੜਕਾਂ, ਪੁਲਾਂ ਅਤੇ ਮੰਡੀਆਂ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ | ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਪੁਲਾਂ ਅਤੇ ਲਿੰਕ ਸੜਕਾਂ ਤਹਿਤ ਹਲਕਾ ਫ਼ਾਜ਼ਿਲਕਾ ਵਿਚ 59 ਨਵੇਂ ਪੁਲ ਅਤੇ ਲਿੰਕ ਸੜਕਾਂ ਬਣਾਈਆਂ ਜਾਣਗੀਆਂ | ਇਸ ਦੇ ਨਾਲ ਹੀ 34 ਕਿੱਲੋਮੀਟਰ ਲੰਬੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਲਈ ਤੇ ਪਹਿਲਾਂ ਬਣੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਵੀ ਵੱਡੇ ਪੱਧਰ 'ਤੇ ਰਾਸ਼ੀ ਜਾਰੀ ਕੀਤੀ ਗਈ ਹੈ | ਇਸ ਤੋਂ ਇਲਾਵਾ 13 ਪੁਲਾਂ ਦਾ ਨਵੀਨੀਕਰਨ , ਅਨਾਜ ਮੰਡੀਆਂ ਵਿੱਚ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਸਟੋਰੇਜ, ਨਵੇਂ ਸ਼ੈੱਡ ਅਤੇ ਪਲੇਟਫ਼ਾਰਮ ਤਿਆਰ ਕੀਤੇ ਜਾਣਗੇ | ਇਹ ਵਿਕਾਸ ਕਾਰਜ ਇਲਾਕੇ ਦੀ ਆਰਥਿਕ ਤਰੱਕੀ ਨੂੰ ਵੀ ਮਜ਼ਬੂਤੀ ਦੇਣਗੇ ਅਤੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣਗੇ | ਇਨ੍ਹਾਂ ਸਾਰੇ ਕੰਮਾਂ ਤੋਂ ਇਲਾਵਾ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰੋੜਾਂ ਰੁਪਏ ਦੇ ਹੋਰ ਵੀ ਵੱਡੇ ਪ੍ਰੋਜੈਕਟ ਹਲਕੇ ਦੇ ਵਿਕਾਸ ਲਈ ਦੇ ਕੇ ਜਾਣਗੇ |
ਪਿਛਲੀ ਖ਼ਬਰ ਨਾਰੰਗ ਵਲੋਂ ਸੱਪਾਂਵਾਲੀ ਵਾਸੀਆਂ ਨੂੰ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਗਿਆ ਜਾਣੂ ਅਗਲੀ ਖ਼ਬਰ ਟੀ.ਬੀ. ਦੇ ਮੁਕੰਮਲ ਖ਼ਾਤਮੇ ਲਈ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਵਿਸ਼ੇਸ਼ ਸਕਰੀਨਿੰਗ ਕੈਂਪਾਂ ਦੀ ਸ਼ੁਰੂਆਤ: ਡਾ. ਕਵਿਤਾ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।