22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਨਾਰੰਗ ਵਲੋਂ ਸੱਪਾਂਵਾਲੀ ਵਾਸੀਆਂ ਨੂੰ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਗਿਆ ਜਾਣੂ

ਅਜੀਤ ਡੈਸਕ 02-04-2026
ਅਬੋਹਰ, 1 ਅਪ੍ਰੈਲ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਪਿੰਡ ਸੱਪਾਂ ਵਾਲੀ ਵਿਚ ਪਿੰਡ ਦੀ ਸਭਾ ਕਰਦਿਆਂ ਉਨ੍ਹਾ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਪਿੰਡ ਵਾਸੀਆਂ ਨੂੰ ਭਗਵੰਤ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੇ ਚਾਰ ਸ਼ਾਨਦਾਰ ਸਾਲਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਭਲਾਈ ਪਹਿਲਕਦਮੀਆਂ ਅਤੇ ਯੋਜਨਾਵਾਂ ਤੋਂ ਪੰਜਾਬ ਅੱਜ ਖੁਸ਼ ਹੈ | ਇਨ੍ਹਾਂ ਪਹਿਲਕਦਮੀਆਂ ਤਹਿਤ, ਸੂਬੇ ਭਰ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਸਿੱਖਿਆ, ਸਿਹਤ ਸੰਭਾਲ ਅਤੇ ਮੁਫ਼ਤ ਬਿਜਲੀ ਪ੍ਰਾਪਤ ਕਰ ਰਹੇ ਹਨ | ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿਚ ਮਹੱਤਵਪੂਰਨ ਸੁਧਾਰ ਲਾਗੂ ਕੀਤੇ ਹਨ | ਜਿਸ ਵਿਚ ਰਾਜ ਭਰ ਵਿਚ ਉੱਤਮਤਾ ਵਾਲੇ ਸਕੂਲ ਬਣਾਉਣਾ, ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਕਰਨਾ ਸ਼ਾਮਲ ਹੈ | ਇਸ ਤੋਂ ਇਲਾਵਾ, ਸਰਕਾਰੀ ਸਕੂਲ ਦੇ ਬੁਨਿਆਦੀ ਢਾਂਚੇ, ਸਮਾਰਟ ਕਲਾਸ-ਰੂਮ ਅਤੇ ਅਧਿਆਪਕ ਸਿਖਲਾਈ ਨੂੰ ਬਿਹਤਰ ਬਣਾਉਣ 'ਤੇ ਜ਼ੋਰ ਦਿੱਤਾ ਗਿਆ | ਇਸ ਤੋਂ ਇਲਾਵਾ, ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਗਿਆ | ਸਰਕਾਰ ਦੀਆਂ ਸਿਹਤ ਸੇਵਾਵਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿੰਡਾਂ ਅਤੇ ਝੁੱਗੀਆਂ-ਝੌਂਪੜੀਆਂ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਵੱਖ-ਵੱਖ ਟੈੱਸਟ ਵੀ ਮੁਫ਼ਤ ਮਿਲਦੇ ਹਨ | ਇਸ ਤੋਂ ਇਲਾਵਾ, ਸਰਕਾਰ ਸਾਰੇ ਖੇਤਰਾਂ ਵਿਚ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ | ਬਿਜਲੀ ਦੇ ਬਿੱਲਾਂ ਵਿਚ ਰਾਹਤ ਦਾ ਆਮ ਲੋਕਾਂ ਨੂੰ ਬਹੁਤ ਫ਼ਾਇਦਾ ਹੋਇਆ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵਿਚ ਕਈ ਗੈਂਗਸਟਰਾਂ ਨੂੰ ਫੜਿਆ ਗਿਆ ਹੈ ਅਤੇ ਮੁਕਾਬਲਿਆਂ ਵਿਚ ਮਾਰਿਆ ਗਿਆ ਹੈ ਅਤੇ ਨਸ਼ਾ ਤਸਕਰਾਂ ਨੂੰ ਵੀ ਨੱਥ ਪਾਈ ਜਾ ਰਹੀ ਹੈ |
ਪਿਛਲੀ ਖ਼ਬਰ ਕੇਂਦਰ ਤੇ ਸੂਬਾ ਸਰਕਾਰ ਆਲੂਆਂ ਦੀ ਫ਼ਸਲ 'ਚ ਹੋਏ ਭਾਰੀ ਨੁਕਸਾਨ ਲਈ ਕਿਸਾਨਾਂ ਦੀ ਬਾਂਹ ਫੜੇ-ਪੰਧੇਰ ਬੱਗਾ ਕਲਾਂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵੱਡੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ ਅਤੇ ਰੱਖਣਗੇ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।