ਫ਼ਿਰੋਜ਼ਪੁਰ, 1 ਅਪ੍ਰੈਲ (ਸੁਖਵਿੰਦਰ ਸਿੰਘ)-ਪੰਜਾਬ ਅਤੇ ਕੇਂਦਰ ਸਰਕਾਰ ਤੋਂ ਅਪੀਲ ਕਰਦਿਆਂ ਕੈਪਟਨ ਬਲਬੀਰ ਸਿੰਘ ਨੇ ਕਿਹਾ ਹੈ ਕਿ ਵੋਟਰ ਸੂਚੀਆਂ ਦੀ ਸੋਧ ਲਈ ਜੋ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਜਿਸ ਤਹਿਤ 2003 ਦੀਆਂ ਵੋਟਰ ਸੂਚੀਆਂ ਦੇ ਆਧਾਰ 'ਤੇ ਨਵੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ | ਉਸ ਨਾਲ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਹੈ ਕਿ ਕਈ ਵੋਟਰਾਂ ਦੇ ਮਾਤਾ ਪਿਤਾ ਹੁਣ ਇਸ ਦੁਨੀਆ 'ਤੇ ਨਹੀਂ ਰਹੇ | ਜਿਨ੍ਹਾਂ ਦੇ ਆਧਾਰ 'ਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਤੀਕਿਰਿਆ ਕੀਤੀ ਜਾ ਰਹੀ ਹੈ | ਇਸ ਕਾਰਨ ਬਹੁਤ ਸਾਰੇ ਲੋਕ ਆਪਣੇ ਦਸਤਾਵੇਜ਼ ਸਾਬਿਤ ਕਰਨ ਵਿਚ ਅਸਮਰੱਥ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਬੇਵਜ੍ਹਾ ਪ੍ਰੇਸਾਨੀ ਝੱਲਣੀ ਪੈਂਦੀ ਹੈ | ਕੈਪਟਨ ਬਲਬੀਰ ਸਿੰਘ ਨੇ ਮੰਗ ਕੀਤੀ ਹੈ ਕਿ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਵੋਟਰ ਸੂਚੀਆਂ ਦੀ ਸੋਧ ਲਈ 1980 ਦੀਆਂ ਪੁਰਾਣੀਆਂ ਵੋਟਰ ਸੂਚੀਆਂ ਨੂੰ ਆਧਾਰ ਬਣਾਇਆ ਜਾਣ,ਤਾਂ ਜੋ ਲੋਕ ਵੱਧ ਤੋਂ ਵੱਧ ਬਿਨਾਂ ਕਿਸੇ ਰੁਕਾਵਟਟ ਆਪਣੀਆਂ ਵੋਟਾਂ ਬਣਵਾ ਸਕਣ | ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਤੇ ਗੰਭੀਰਤਾ ਨਾਲ ਵਿਚਾਰ ਕਰਕੇ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਦਾ ਜਲਦ ਹੱਲ ਕੀਤਾ ਜਾਵੇ |