ਜ਼ੀਰਾ,1 ਅਪ੍ਰੈਲ (ਰਜਨੀਸ਼ ਕਥੂਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਜਿਸ ਦੌਰਾਨ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਕੇ ਅਗਲੀ ਕਲਾਸ ਵਿਚ ਕਰ ਦਿੱਤਾ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਮੈਡਮ ਰਮਾ ਮਹਿਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਕਲਾਸਾਂ ਵਿਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਮੈਡਮ ਹਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਕੂਲ ਦਾਖ਼ਲੇ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਮੈਡਮ ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਇਕ ਕਵਿਤਾ ਸੁਣਾ ਕੇ ਹੋਰ ਮਿਹਨਤ ਕਰਨ ਲਈ ਪ੍ਰੇਰਤ ਕੀਤਾ | ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਟੇਜ ਸੈਕਟਰੀ ਦੀ ਭੂਮਿਕਾ ਮੈਡਮ ਸਿਮਰਨਜੀਤ ਕੌਰ ਨੇ ਨਿਭਾਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਇਤਿਹਾਸ ਲੈਕਚਰਾਰ, ਦਵਿੰਦਰ ਸਿੰਘ, ਗੁਰਪ੍ਰੀਤ ਕੌਰ, ਸੁਖਬੀਰ ਕੌਰ, ਲਖਬੀਰ ਸਿੰਘ, ਗੁਰਬਖਸ਼ੀਸ਼ ਸਿੰਘ, ਰਮਨਦੀਪ ਸਿੰਘ, ਅਕਸ਼ੇ ਕੁਮਾਰ, ਰਾਕੇਸ਼ ਕੁਮਾਰ, ਦਵਿੰਦਰ ਸਿੰਘ, ਕਿਰਨਦੀਪ ਕੌਰ, ਕੁਲਜੀਤ ਕੌਰ, ਵੀਰਪਾਲ ਕੌਰ ਅਤੇ ਬੱਬਲਜੀਤ ਕੌਰ ਹਾਜ਼ਰ ਸਨ |