22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਰਕਾਰੀ ਹਾਈ ਸਕੂਲ ਸ਼ੀਹਾਂ ਪਾੜੀ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 02-04-2026
ਜ਼ੀਰਾ, 1 ਅਪ੍ਰੈਲ (ਰਜਨੀਸ਼ ਕਥੂਰੀਆ)-ਸਰਕਾਰੀ ਹਾਈ ਸਕੂਲ ਸ਼ੀਹਾਂ ਪਾੜੀ ਦਾ ਸਾਲਾਨਾ ਨਤੀਜਾ ਆਉਣ ਤੋਂ ਬਾਅਦ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ 'ਤੇ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਐਸ.ਐਮ.ਸੀ. ਕਮੇਟੀ ਮੈਂਬਰ, ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ | ਸਕੂਲ ਮੁਖੀ ਕੰਵਲਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਰੋਜ਼ਾਨਾ ਸਕੂਲ ਆਉਣ ਲਈ ਪ੍ਰੇਰਤ ਕੀਤਾ | ਇਸ ਮੌਕੇ 'ਤੇ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ | ਇਸ ਸਮੇਂ ਅਮਰ ਸਿੰਘ ,ਹਰਦੀਦਾਰ ਸਿੰਘ, ਸ਼ਵਿੰਦਰ ਸਿੰਘ ਫੌਜੀ, ਜਸਵੰਤ ਸਿੰਘ ਲਾਟ, ਹਰਦੀਪ ਸਿੰਘ, ਗੁਰਪਾਲ ਸਿੰਘ, ਸਵਰਨ ਸਿੰਘ, ਸੁਖਵਿੰਦਰ ਸਿੰਘ, ਐਸ.ਐਮ.ਸੀ.ਚੇਅਰਮੈਨ ਦਲਜੀਤ ਕੌਰ, ਸੇਵਾਮੁਕਤ ਮੁੱਖ ਅਧਿਆਪਕ ਸੁਰਜੀਤ ਸਿੰਘ, ਸੇਵਾਮੁਕਤ ਅਧਿਆਪਕ ਗੁਰਮੇਲ ਸਿੰਘ ਤੋਂ ਇਲਾਵਾ ਸਕੂਲ ਸਟਾਫ ਵਿਚ ਮਾਸਟਰ ਰਾਜਬੀਰ ਸਿੰਘ, ਮਹਿਤਾਬ ਸਿੰਘ, ਸਤਨਾਮ ਸਿੰਘ, ਅਮਿਤ ਕੁਮਾਰ, ਮੈਡਮ ਕੁਲਦੀਪ ਕੌਰ, ਸਿਮਰਨਦੀਪ ਕੌਰ, ਹਰਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਗੁਰਜੀਤ ਸਿੰਘ ਅਤੇ ਗੁਰਮੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਰਸਿੰਗ ਸਟਾਫ਼ ਦੀਆਂ ਮੰਗਾਂ ਦੀ ਪੂਰਤੀ ਲਈ ਜਲਦ ਹੱਲ ਕਰੇ ਸਰਕਾਰ ਅਗਲੀ ਖ਼ਬਰ ਉਜਾਲਾ ਸਿਗਨਲ ਨਾਲ ਸਾਂਝ ਕਰਕੇ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਿਖੇ ਸਿਹਤ ਸੇਵਾਵਾਂ ਵਿਚ ਹੋਇਆ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।