22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਨਰਸਿੰਗ ਸਟਾਫ਼ ਦੀਆਂ ਮੰਗਾਂ ਦੀ ਪੂਰਤੀ ਲਈ ਜਲਦ ਹੱਲ ਕਰੇ ਸਰਕਾਰ

ਅਜੀਤ ਡੈਸਕ 02-04-2026
ਫ਼ਿਰੋਜ਼ਪੁਰ, 1 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਦਾ ਨਰਸਿੰਗ ਸਟਾਫ਼ ਪਿਛਲੇ ਇਕ ਹਫ਼ਤੇ ਤੋਂ ਆਪਣੀਆਂ ਮੰਗਾਂ ਅਤੇ ਗਰੇਡ ਪੇਅ ਵਿਚ ਵਾਧੇ ਨੂੰ ਲੈ ਕਲਮ ਛੋੜ ਹੜਤਾਲ ਤੇ ਬੈਠਾ ਹੋਇਆ ਹੈ | ਜਿਨ੍ਹਾਂ ਦੀਆਂ ਜਾਇਜ਼ ਮੰਗਾਂ ਸਬੰਧੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਤੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਮਨਜੀਤ ਕੌਰ ਬਾਜਵਾ, ਰਣਦੀਪ ਸਿੰਘ ਫ਼ਤਿਹਗੜ੍ਹ ਸਾਹਿਬ, ਰਣਜੀਤ ਕੌਰ, ਕਵਿਤਾ, ਸਰਬਜੀਤ ਕੌਰ ਨਵਾਂ ਸ਼ਹਿਰ ਅਤੇ ਹੋਰ ਆਗੂਆਂ ਨੇ ਹਮਾਇਤ ਕਰਦੇ ਹੋਏ ਕਿਹਾ ਕਿ ਨਰਸਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ ਅਤੇ ਸੂਬਾ ਸਰਕਾਰ ਐਸਾ ਐਕਟ ਲਗਾਉਣ ਦੀ ਥਾਂ ਨਰਸਾਂ ਦੀਆਂ ਮੰਗਾਂ ਦੀ ਪੂਰਤੀ ਲਈ ਠੋਸ ਕਦਮ ਚੁੱਕੇ | ਆਗੂਆਂ ਨੇ ਦੱਸਿਆ ਕਿ ਨਰਸਿੰਗ ਸਟਾਫ਼ ਵਾਗ ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਤੇ ਕੇਂਦਰੀ ਸਕੇਲ ਅਧੀਨ ਮੁਲਾਜ਼ਮਾਂ ਤੇ ਮਾਨਯੋਗ ਹਾਈਕੋਰਟ ਦੇ ਫ਼ੈਸਲਿਆਂ ਨੂੰ ਲਾਗੂ ਕੀਤਾ ਜਾਵੇ | ਪੈਰਾ-ਮੈਡੀਕਲ ਆਗੂਆਂ ਨੇ ਅੱਗੇ ਕਿਹਾ ਕਿ ਉਹ ਸੰਘਰਸ਼ੀ ਸਟਾਫ਼ ਦੀ ਹਮਾਇਤ ਕਰਦੇ ਹੋਏ ਹਮੇਸ਼ਾ ਸਾਥ ਦਿੰਦੇ ਰਹਿਣਗੇ ਅਤੇ ਕਿਹਾ ਕਿ ਜੇ ਨਰਸਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੁੰਦੀਆਂ ਤਾਂ ਇਸ ਦਾ ਸਿੱਧਾ ਅਸਰ ਮਰੀਜ਼ਾਂ ਦੀ ਸਾਂਭ ਸੰਭਾਲ 'ਤੇ ਪਵੇਗਾ | ਆਗੂ ਨਰਿੰਦਰ ਕੁਮਾਰ ਤੇ ਜਸਵਿੰਦਰ ਸਿੰਘ ਕੌੜਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਨਰਸਿੰਗ ਸਟਾਫ਼ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੀਤਾ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਲਫੀਨਾ, ਗੁਰਮੇਲ ਸਿੰਘ, ਮਲਕੀਤ ਸਿੰਘ, ਭਾਰਤ ਭੂਸ਼ਨ, ਮਨਪ੍ਰੀਤ ਕੌਰ, ਰੇਖਾ, ਪੂਜਾ, ਸਿਮਰਨ, ਵੰਦਨਾ ਸਟਾਫ਼ ਨਰਸ, ਰਾਜਬੀਰ ਕੌਰ ਸਟਾਫ਼ ਨਰਸ, ਗੁਰਦੇਵ ਸਿੰਘ, ਸਤਿਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਮਲਟੀਪਰਪਜ਼ ਵਰਕਰ ਯੂਨੀਅਨ, ਰਾਮ ਪ੍ਰਸਾਦ, ਨਰਿੰਦਰ ਸਿੰਘ, ਪ੍ਰੀਤ ਮੁਖੀਜਾ, ਗੌਰਵ ਦਾਸ, ਕਰਨਦੀਪ ਸਿੰਘ, ਸੰਦੀਪ ਸਿੰਘ, ਵਿਕਰਮਜੀਤ, ਸ਼ਵੇਤਾ, ਮੋਨਿਕਾ, ਗੀਤਾਂਜਲੀ, ਪ੍ਰਵੀਨ, ਬੰਦਨਾ, ਸ਼ੈਲੀ, ਪਰਮਜੀਤ ਕੌਰ, ਸੰਗੀਤਾ, ਕਮਲਗੀਤ ਕੌਰ, ਹਰਪ੍ਰੀਤ ਕੌਰ, ਜਤਿੰਦਰ ਸ਼ਰਮਾ, ਕੁਲਵੰਤ ਸਿੰਘ, ਨਛੱਤਰ ਸਿੰਘ, ਮਨਦੀਪ ਕੁਮਾਰ, ਅਜੀਤ ਗਿੱਲ, ਮਨਿੰਦਰਜੀਤ ਸਿੰਘ, ਪਰਵੀਰ ਸਿੰਘ, ਰਮੇਸ਼ ਕੁਮਾਰ, ਦਵਿੰਦਰ ਸਿੰਘ ਅਤੇ ਬਲਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਮੀਨ ਘੁਟਾਲੇ ਦੇ ਦੋਸ਼ਾਂ 'ਚ ਮੋਤੀਆ ਕੰਪਨੀ ਦੇ ਡਾਇਰੈਕਟਰਾਂ ਨੂੰ ਝਟਕਾ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸ਼ੀਹਾਂ ਪਾੜੀ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।