ਜ਼ੀਰਾ, 1 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)-ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪਾਵਰਕਾਮ ਟਰਾਸਕੋ ਦੇ ਪੰਜਾਬ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੇ ਜ਼ੀਰਾ ਵਿਖੇ ਇਕ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਨਿਆਂ ਅਤੇ ਸਰਮਾਏਦਾਰਾਂ ਨੂੰ ਖ਼ੁਸ਼ ਕਰਨ ਲਈ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੇ ਜਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਨੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ ਚਾਰ ਲੇਬਰ ਕੋਡਾਂ ਕਾਨੂੰਨ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ ਜਿਸ ਨੂੰ ਹਰਗਿਜ਼ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਾਲੇ ਕਾਨੂੰਨ ਖ਼ਿਲਾਫ਼ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਜ਼ ਯੂਨੀਅਨਾਂ ਇੱਕ ਤਕੜਾ ਸੰਘਰਸ਼ ਵਿੱਢਣਗੀਆਂ ਉਹਨਾਂ ਕਿਹਾ ਕਿ ਅੱਜ ਸਾਨੂੰ ਇਕੱਠੇ ਹੋਣ ਦੀ ਲੋੜ ਹੈ, ਤਾਂ ਹੀ ਇਹ ਕਾਨੂੰਨ ਜੋ ਮਜ਼ਦੂਰ ਜਮਾਤ ਦੇ ਵਿਰੁੱਧ ਹੈ | ਉਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਉਹਨਾਂ ਦੇ ਨਾਲ ਸੁਖਦੇਵ ਸਿੰਘ ਬੱਗੀ ਪੱਤਨੀ, ਲਖਵੀਰ ਸਿੰਘ ਸੁੱਖੇਵਾਲਾ, ਮੋਹਣ ਸਿੰਘ ਗਾਦੜੀ ਵਾਲਾ, ਬਲਦੇਵ ਸਿੰਘ ਮੋਗਾ, ਜਸਵੰਤ ਸਿੰਘ ਸਰਾਂ, ਸਰਵਨ ਸਿੰਘ ਜੇਈ, ਕਾਮਰੇਡ ਕੁਲਵੰਤ ਸਿੰਘ ਆਦਿ ਆਗੂ ਹਾਜ਼ਰ ਸਨ |