22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਝੱਖੜ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ- ਕਿਸਾਨ ਆਗੂ

ਅਜੀਤ ਡੈਸਕ 02-04-2026
ਜ਼ੀਰਾ, 1 ਅਪ੍ਰੈਲ (ਰਜਨੀਸ਼ ਕਥੂਰੀਆ)-ਬੀਤੇ ਦਿਨ ਸਮੁੱਚੇ ਪੰਜਾਬ ਵਿਚ ਆਏ ਹਨੇਰੀ,ਝੱਖੜ ਅਤੇ ਗੜੇ੍ਹਮਾਰੀ ਕਾਰਨ ਪੰਜਾਬ ਦੇ ਅਨੇਕਾਂ ਜ਼ਿਲਿ੍ਹਆਂ ਵਿਚ ਕਿਸਾਨਾਂ ਦੀ ਲਗਭਗ ਪੱਕ ਕੇ ਕੱਟਣ ਲਈ ਤਿਆਰ ਖੜੀ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ | ਇਹ ਜਾਣਕਾਰੀ ਨਿੰਦਿਆ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਅਤੇ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸੁਨੇਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸੰਗਰੂਰ, ਫਰੀਦਕੋਟ ਅਤੇ ਫਿਰੋਜ਼ਪੁਰ ਤੋਂ ਇਲਾਵਾ ਹੋਰ ਵੀ ਕਈ ਜਿਲਿਆਂ ਵਿਚ ਕਿਸਾਨਾਂ ਦੀ ਖੇਤਾਂ ਵਿਚ ਖੜੀ ਕਣਕ ਦੇ ਸਿੱਟਿਆਂ ਵਿਚੋਂ ਦਾਣੇ ਕਿਰ ਗਏ ਹਨ ਅਤੇ ਫਸਲ ਖੇਤਾਂ ਵਿਚ ਲੰਮੀ ਪੈ ਗਈ ਹੈ | ਜਿਸ ਕਾਰਨ ਕਣਕ ਦੇ ਝਾੜ 'ਤੇ ਇਸ ਦਾ ਵੱਡਾ ਅਸਰ ਪਵੇਗਾ | ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਆਲੂਆਂ ਅਤੇ ਮਟਰਾਂ ਦੇ ਮੰਦੇ ਬਾਜ਼ਾਰ ਨੇ ਕਿਸਾਨਾਂ ਦਾ ਕਾਫ਼ੀ ਆਰਥਿਕ ਕਿਸਾਨ ਕੀਤਾ ਹੈ ਅਤੇ ਹੁਣ ਕੁਦਰਤ ਦੀ ਕਰੋਪੀ ਦੇ ਕਾਰਨ ਕਿਸਾਨਾਂ ਦੀ ਕਣਕ ਦੀ ਫਸਲ ਦਾ ਵੱਡੀ ਮਾਤਰਾ ਵਿਚ ਨੁਕਸਾਨ ਹੋ ਗਿਆ ਹੈ | ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਅਤੇ ਸੁਖਦੇਵ ਸਿੰਘ ਸਨੇਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਝੱਖੜ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਕਣਕ ਦੇ ਹੋਏ ਨੁਕਸਾਨ ਦੀ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਰਾਹੀਂ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ |
ਪਿਛਲੀ ਖ਼ਬਰ ਮੰਗਾਂ ਦੀ ਪੂਰਤੀ ਸੰਬੰਧੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਡਿਪੂ ਹੋਲਡਰਾਂ ਦੀ ਹੋਈ ਹੰਗਾਮੀ ਮੀਟਿੰਗ ਅਗਲੀ ਖ਼ਬਰ ਬੇਮÏਸਮੀ ਬਰਸਾਤ ਕਾਰਨ ਕਣਕਾਂ ਡਿੱਗੀਆਂ-ਝਾੜ ਘਟਣ ਦੇ ਅਸਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।