22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮੰਗਾਂ ਦੀ ਪੂਰਤੀ ਸੰਬੰਧੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਡਿਪੂ ਹੋਲਡਰਾਂ ਦੀ ਹੋਈ ਹੰਗਾਮੀ ਮੀਟਿੰਗ

ਅਜੀਤ ਡੈਸਕ 02-04-2026
ਫ਼ਿਰੋਜ਼ਪੁਰ, 1 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨ ਰਾਸ਼ਨ ਡਿਪੂ ਹੋਲਡਰ (118) ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਫੁੱਲਰਵੰਨ ਦੀ ਪ੍ਰਧਾਨਗੀ 'ਚ ਅਹਿਮ ਮੀਟਿੰਗ ਹੋਈ ਜਿਸ ਵਿਚ 6 ਅਪ੍ਰੈਲ ਨੂੰ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਕਾਂਜਲਾ ਦੀ ਅਗਵਾਈ ਵਿਚ ਜ਼ਿਲ੍ਹਾ ਸੰਗਰੂਰ ਵਿਖੇ ਡੀ.ਸੀ. ਦਫ਼ਤਰ ਬਾਹਰ ਲੱਗਣ ਵਾਲੇ ਧਰਨੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਬਲਕਰਨ ਜੀਤ ਸਿੰਘ ਹਾਜ਼ੀਵਾਲਾ ਨੇ ਕਿਹਾ ਕਿ ਸਰਕਾਰ ਡਿਪੂ ਹੋਲਡਰਾਂ ਦੀਆਂ ਚਿਰਾਂ ਤੋਂ ਲਮਕ ਰਹੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਲਾਰੇ ਲਾ ਕੇ ਡੰਗ ਸਾਰ ਰਹੀ ਹੈ | ਮੰਗਾਂ ਸਬੰਧੀ ਉਨ੍ਹਾਂ ਦੱਸਿਆ ਕਿ ਮਾਰਕਫੈੱਡ ਡੀਪੂਆਂ ਦੇ ਆਧਾਰ ਤੇ 68000 ਮਹੀਨੇ ਮਾਣ ਭੱਤਾ, ਬਿਜਲੀ ਦਾ ਬਿੱਲ, ਦੁਕਾਨ ਦਾ ਕਿਰਾਇਆ ਦਿੱਤਾ ਜਾਵੇ, ਲੰਮੇ ਸਮੇਂ ਤੋਂ ਬੰਦ ਸਪਲਾਈਆਂ ਬਹਾਲ ਕੀਤੀਆਂ ਜਾਣ, ਹਰੇਕ ਡੀਪੂ ਤੇ 500 ਰਾਸ਼ਨ ਕਾਰਡ ਕੀਤਾ ਜਾਵੇ ਅਤੇ ਸਿਆਸੀ ਦਖ਼ਲ ਅੰਦਾਜ਼ੀ ਬੰਦ ਕੀਤੀ ਜਾਵੇ | ਉਨ੍ਹਾਂ ਅੱਗੇ ਦੱਸਿਆ ਕਿ ਕਣਕ ਦੀ ਲੋਡਿੰਗ ਅਤੇ ਅਨਲੋਡਿੰਗ ਦਾ ਕੰਮ ਠੇਕੇਦਾਰ ਦੀ ਬਜਾਏ ਡਿਪੂ ਹੋਲਡਰਾਂ ਨੂੰ ਦਿੱਤਾ ਜਾਵੇ, ਕਣਕ ਦੀ ਨਮੀ 12 ਪ੍ਰਤੀਸ਼ਤ ਅਤੇ ਬਾਰਦਾਣੇ ਦਾ ਭਾਰ ਦਿੱਤਾ ਜਾਵੇ | ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਫੁੱਲਰਵਨ ਨੇ ਦੱਸਿਆ ਕਿ ਉਪਰੋਕਤ ਮੰਗਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦੀ ਪੂਰਤੀ ਸਬੰਧੀ ਹੀ ਜ਼ਿਲ੍ਹਾ ਸੰਗਰੂਰ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਵੱਡੀ ਸੰਖਿਆ 'ਚ ਮੈਂਬਰ ਸ਼ਾਮਲ ਹੋਣਗੇ | ਇਸ ਮੌਕੇ ਹਾਜ਼ਰ ਆਗੂ ਬਲਾਕ ਪ੍ਰਧਾਨ ਫ਼ਿਰੋਜ਼ਪੁਰ ਬਲਵਿੰਦਰ ਸਿਆਲ, ਸੀਨੀਅਰ ਆਗੂ ਜਗਤਾਰ ਸਿੰਘ ਭੁੱਲਰ, ਬਿੱਟੂ ਬਾਠ, ਰਜਿੰਦਰ ਅਰੋੜਾ, ਹੁਸ਼ਿਆਰ ਮਮਦੋਟ, ਅਤੁੱਲ ਕੁਮਾਰ, ਬਖ਼ਸ਼ੀਸ਼ ਮਹਿਮਾ, ਜਸਵਿੰਦਰ ਸਿੰਘ, ਤਲਵਿੰਦਰ ਸਿੰਘ ਉੱਪਲ, ਪ੍ਰਵੀਨ ਸਚਦੇਵਾ, ਕੁਲਬੀਰ ਸਿੰਘ ਨੂਰਪੁਰ ਸੇਠਾਂ, ਲਵ ਅਰੋੜਾ, ਬਲਜਿੰਦਰ ਬਰਾੜ, ਸੁਨੀਲ ਸੇਠੀ, ਬਲਕਾਰ ਢਿੱਲੋਂ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ਾਂ ਤਹਿਤ ਮਹਿਲਾ ਸਣੇ ਚਾਰ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਝੱਖੜ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ- ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।