ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ਾਂ ਤਹਿਤ ਮਹਿਲਾ ਸਣੇ ਚਾਰ ਖ਼ਿਲਾਫ਼ ਮੁਕੱਦਮਾ ਦਰਜ
ਅਜੀਤ ਡੈਸਕ
02-04-2026
6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਫ਼ਿਰੋਜਪੁਰ, 1 ਅਪ੍ਰੈਲ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਹਵਾਲਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪਾਰਟੀ ਗਸ਼ਤ ਦੌਰਾਨ ਕਾਨਵੈਂਟ ਸਕੂਲ ਦੇ ਨੇੜਿਉਂ ਅਮਨਦੀਪ ਨਾਂ ਦੇ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਿਸ ਸਬੰਧੀ ਉਕਤ ਅਮਨਦੀਪ ਪੁੱਤਰ ਮੰਗਲ ਸਿੰਘ ਵਾਸੀ ਪੱਲਾ ਮੇਘਾ ਥਾਣਾ ਸਦਰ ਫ਼ਿਰੋਜ਼ਪੁਰ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਧਾਰਾ 21/61/85 ਐਨ.ਡੀ.ਪੀ.ਐੱਸ ਐਕਟ (ਨਾਨ ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |