22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸ਼ਾਮ ਸਿੰਘ ਮੁੱਦਕਾ ਆਪ ਯੂਥ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਬਣੇ

ਅਜੀਤ ਡੈਸਕ 02-04-2026
ਫ਼ਿਰੋਜ਼ਸ਼ਾਹ, 1 ਅਪ੍ਰੈਲ(ਸਰਬਜੀਤ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਸੂਬੇ ਭਰ ਦੇ ਮਿਹਨਤੀ ਯੂਥ ਵਰਕਰਾਂ ਨੂੰ ਅਹੁਦੇਦਾਰ ਥਾਪਿਆ ਹੈ | ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਦੇ ਨਜ਼ਦੀਕੀ ਸ਼ਾਮ ਸਿੰਘ ਮੁੱਦਕਾ ਮੈਂਬਰ ਬਲਾਕ ਸੰਮਤੀ ਨੂੰ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸਰਪੰਚ ਪਿੰਡ ਉੱਗੋ ਕੇ, ਬੇਅੰਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਮੰਨੀ ਸੰਧੂ ਪਟੇਲ ਨਗਰ, ਲਾਡੀ ਵਜੀਦਪੁਰ, ਮਨਦੀਪ ਸਿੰਘ ਸਰਪੰਚ, ਹਰਨੇਕ ਸਿੰਘ ਸਰਪੰਚ, ਰਾਜਿੰਦਰ ਸਿੰਘ ਸਰਪੰਚ, ਰਣਜੀਤ ਸਿੰਘ ਸਰਪੰਚ, ਗੁਰਜੰਟ ਸਿੰਘ ਸਰਪੰਚ, ਰੌਬੀ ਸੰਧੂ, ਗੁਰਪ੍ਰੀਤ ਸਿੰਘ ਗਿੱਲ, ਕੁਲਵਿੰਦਰ ਸਿੰਘ ਸਰਪੰਚ ਮਿਸ਼ਰੀ ਵਾਲਾ, ਲੱਕੀ ਸਰਪੰਚ ਰੱਤਾਖੇੜਾ ਨੇ ਸ਼ਾਮ ਸਿੰਘ ਮੁੱਦਕਾ ਦੀ ਬਤੌਰ ਸੂਬਾ ਜੁਆਇੰਟ ਸਕੱਤਰ ਯੂਥ ਵਿੰਗ ਵਜੋਂ ਨਿਯੁਕਤੀ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਪਾਰਟੀ ਪ੍ਰਧਾਨ ਅਮਨ ਅਰੋੜਾ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਸੀਨੀਅਰ ਲੀਡਰਸ਼ਿਪ ਅਤੇ ਵਿਧਾਇਕ ਦਹੀਆ ਦਾ ਧੰਨਵਾਦ ਕੀਤਾ | ਗੱਲਬਾਤ ਕਰਦਿਆਂ ਸ਼ਾਮ ਸਿੰਘ ਮੁੱਦਕਾ ਨੇ ਕਿਹਾ ਕਿ ਪਾਰਟੀ ਵਲੋਂ ਜੋ ਉਨ੍ਹਾਂ ਉੱਪਰ ਵਿਸ਼ਵਾਸ ਕਰ ਸੂਬਾ ਪੱਧਰ 'ਤੇ ਯੂਥ ਵਿੰਗ 'ਚ ਨਿਯੁਕਤੀ ਕੀਤੀ ਹੈ |
ਪਿਛਲੀ ਖ਼ਬਰ ਸ਼੍ਰੀ ਬਾਲਾ ਜੀ ਦਾ 25ਵਾਂ ਸਾਲਾਨਾ ਜਾਗਰਣ ਅੱਜ ਅਗਲੀ ਖ਼ਬਰ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ਾਂ ਤਹਿਤ ਮਹਿਲਾ ਸਣੇ ਚਾਰ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।