ਜ਼ੀਰਾ, 1 ਅਪ੍ਰੈਲ (ਹਰਜੀਤ ਸਿੰਘ ਗਿੱਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰ ਕਾਮ) ਦੇ ਪ੍ਰਬੰਧਕੀ ਢਾਂਚੇ ਵਿਚ ਕੀਤੇ ਗਏ ਫੇਰਬਦਲ ਤਹਿਤ ਅੱਜ ਜ਼ੀਰਾ ਵਿਖੇ ਬਤੌਰ ਐੱਸ.ਡੀ.ਓ. ਦਲਜੀਤ ਸਿੰਘ ਨੇ ਆਪਣਾ ਅਹੁਦਾ ਰਸਮੀ ਤੌਰ 'ਤੇ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਫ਼ਿਰੋਜ਼ਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ , ਉਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਦੇਖਦੇ ਹੋਏ ਹੁਣ ਉਨ੍ਹਾਂ ਨੂੰ ਜ਼ੀਰਾ ਸਬ-ਡਵੀਜ਼ਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਤੋਂ ਪਹਿਲਾਂ ਜ਼ੀਰਾ ਵਿਖੇ ਐੱਸ.ਡੀ.ਓ. ਸੰਤੋਖ ਸਿੰਘ ਤਾਇਨਾਤ ਸਨ ਜਿਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਇਹ ਅਹੁਦਾ ਖ਼ਾਲੀ ਹੋਇਆ ਸੀ | ਉਨ੍ਹਾਂ ਦੇ ਜ਼ੀਰਾ ਵਿਖੇ ਅਹੁਦਾ ਸੰਭਾਲਣ ਮੌਕੇ ਐਕਸੀਅਨ ਸਰਤਾਜ ਸਿੰਘ ਥਿੰਦ, ਸੇਵਾਮੁਕਤ ਹੋਏ ਐੱਸ.ਡੀ.ਓ. ਸੰਤੋਖ ਸਿੰਘ , ਬਲਾਕ ਪ੍ਰਧਾਨ ਹਰਭਗਵਾਨ ਸਿੰਘ ਭੋਲਾ, ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਧਰਮਪਾਲ ਚੁੱਘ , ਇੰਜ. ਗੁਰਪ੍ਰੀਤ ਸਿੰਘ ਸੰਧੂ ਐੱਸ.ਡੀ.ਓ, ਇੰਜ. ਗੁਰਪ੍ਰੀਤ ਸਿੰਘ ਅÏਲਖ ਐਸ.ਡੀ.ਓ, ਇੰਜ ਗੁਰਜੀਤ ਸਿੰਘ ਜੇਈ ਜ਼ੀਰਾ, ਜੋਗਿੰਦਰ ਸਿੰਘ ਜੇਈ, ਇੰਜ. ਜਸਮੀਤ ਸਿੰਘ ਜੇਈ, ਵਰਿਆਮ ਸਿੰਘ, ਇੰਜ. ਚਰਨਜੀਤ ਸਿੰਘ ਜੇਈ, ਇੰਜ. ਗੁਰਮੇਲ ਸਿੰਘ ਜਈ, ਅਤੇ ਪਤਵੰਤੇ ਸੱਜਣ ਹਾਜ਼ਰ ਸਨ | ਇਸ ਦੌਰਾਨ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਐੱਸ.ਡੀ.ਓ. ਦਲਜੀਤ ਸਿੰਘ ਨੇ ਕਿਹਾ ਕਿ ਉਹ ਇਲਾਕਾ ਨਿਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਰਹਿਣਗੇ | ਉਨ੍ਹਾਂ ਕਿਹਾ ਕਿ ਬਿਜਲੀ ਖਪਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਦਫ਼ਤਰੀ ਕੰਮਕਾਜ ਵਿਚ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇਗੀ | ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਵੀ ਅਪੀਲ ਕੀਤੀ ਕਿ ਉਹ ਜਨਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਨਵੇਂ ਅਧਿਕਾਰੀ ਦੇ ਆਉਣ ਨਾਲ ਬਿਜਲੀ ਸਬੰਧੀ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਵਿਚ ਸੁਧਾਰ ਹੋਵੇਗਾ |