06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਹਨੂੰਮਾਨ ਜੈਅੰਤੀ ਮੌਕੇ ਸ੍ਰੀ ਹਨੂੰਮਾਨ ਮੰਦਰ ਨਤਮਸਤਕ ਹੋਏ ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀ

ਅਜੀਤ ਡੈਸਕ 03-04-2026
ਫ਼ਿਰੋਜ਼ਪੁਰ, 2 ਅਪ੍ਰੈਲ(ਗੁਰਿੰਦਰ ਸਿੰਘ)-ਹਨੰੂਮਾਨ ਜੈਅੰਤੀ ਦੇ ਪਾਵਨ ਅਵਸਰ 'ਤੇ ਵਿਵੇਕਾਨੰਦ ਵਰਲਡ ਸਕੂਲ ਦੀ ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਸਥਾਨਕ ਹਨੂਮਾਨ ਮੰਦਰ ਦਾ ਸਿੱਖਿਅਕ ਅਤੇ ਅਧਿਆਤਮਿਕ ਦੌਰਾ ਕੀਤਾ | ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਸਕਿ੍ਤੀ ਅਤੇ ਪਰੰਪਰਾਵਾਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਨੈਤਿਕ ਮੁੱਲਾਂ ਦਾ ਵਿਕਾਸ ਕਰਨਾ ਸੀ | ਵਿਦਿਆਰਥੀਆਂ ਨੇ ਪੂਜਾ-ਅਰਚਨਾ ਕਰਕੇ ਭਗਵਾਨ ਹਨੂੰਮਾਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੂੰ ਭਗਵਾਨ ਹਨੂਮਾਨ ਦੇ ਜੀਵਨ ਨਾਲ ਜੁੜੀਆਂ ਪ੍ਰੇਰਣਾਦਾਇਕ ਘਟਨਾਵਾਂ ਬਾਰੇ ਜਾਣੂ ਕਰਵਾਇਆ ਗਿਆ | ਖ਼ਾਸ ਤੌਰ 'ਤੇ ਉਨ੍ਹਾਂ ਦੇ ਉੱਚ ਬਲ, ਅਟੱਲ ਭਗਤੀ, ਨਿਸ਼ਠਾ ਅਤੇ ਨਿਮਰਤਾ ਦੇ ਗੁਣਾਂ 'ਤੇ ਚਾਨਣ ਪਾਇਆ ਗਿਆ | ਵਿਦਿਆਰਥੀਆਂ ਨੇ ਭਜਨ-ਕੀਰਤਨ ਵਿੱਚ ਵੀ ਉਤਸ਼ਾਹ ਨਾਲ ਭਾਗ ਲਿਆ ਅਤੇ ਭਗਤੀ ਰਸ ਵਿਚ ਡੁੱਬ ਗਏ,ਨਾਲ ਹੀ ਉਨ੍ਹਾਂ ਨੇ ਧਿਆਨ ਨਾਲ ਇਤਿਹਾਸਿਕ ਕਹਾਣੀਆਂ ਸੁਣ ਕੇ ਮਹੱਤਵਪੂਰਨ ਜੀਵਨ ਮੁੱਲਾਂ ਨੂੰ ਅਪਣਾਇਆ | ਡਾ. ਰੁਦਰਾ ਨੇ ਇਸ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਵਿਚ ਬਹੁਤ ਮਦਦਗਾਰ ਹੁੰਦੀਆਂ ਹਨ | ਉਨ੍ਹਾਂ ਨੇ ਕਿਹਾ ਕਿ ਐਸੇ ਆਯੋਜਨ ਵਿਦਿਆਰਥੀਆਂ ਨੂੰ ਆਪਣੀ ਸੰਸਕਿ੍ਤਿਕ ਵਿਰਾਸਤ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿਚ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਇਹ ਦੌਰਾ ਨਾ ਸਿਰਫ਼ ਵਿਦਿਆਰਥੀਆਂ ਲਈ ਇਕ ਅਧਿਆਤਮਿਕ ਅਨੁਭਵ ਰਿਹਾ, ਸਗੋਂ ਇਹ ਇਕ ਪ੍ਰਭਾਵਸ਼ਾਲੀ ਸਿੱਖਿਅਕ ਗਤੀਵਿਧੀ ਵੀ ਸਾਬਤ ਹੋਇਆ | ਸਕੂਲ ਪ੍ਰਬੰਧਨ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਇਕ ਜ਼ਿੰਮੇਵਾਰ ਅਤੇ ਸੰਸਕਾਰੀ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੀਆਂ ਹਨ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਵਲੋਂ ਫ਼ਿਰੋਜ਼ਪੁਰ ਵਿਖੇ ਡੀ.ਸੀ. ਰਾਹੀਂ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂਅ... ਅਗਲੀ ਖ਼ਬਰ ਜਾਖ਼ਲ ਪੁਲਿਸ ਵਲੋਂ ਜ਼ਮੀਨ ਧੋਖਾਧੜੀ ਦੇ ਮਾਮਲੇ 'ਚ ਰਾਹੁਲ ਜਿੰਦਲ ਗਿ੍ਫ਼ਤਾਰ ਕਰੋੜਾਂ ਦੀ ਜ਼ਮੀਨ ਹੜੱਪਣ ਦੀ ਸਾਜ਼ਿਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।