28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੀ. ਓ. ਸਟਾਫ਼ ਵੱਲੋਂ ਇਕ ਭਗੌੜਾ ਗਿ੍ਫਤਾਰ

ਅਜੀਤ ਡੈਸਕ 04-04-2026
ਜਲਾਲਾਬਾਦ, 3 ਅਪ੍ਰੈਲ(ਜਤਿੰਦਰ ਪਾਲ ਸਿੰਘ)-ਭਗੌੜੇ ਅਪਰਾਧੀਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੀ.ਓ. ਸਟਾਫ਼ ਫ਼ਾਜ਼ਿਲਕਾ ਨੂੰ ਇੱਕ ਅਹਿਮ ਸਫਲਤਾ ਮਿਲੀ ਹੈ¢ ਐੱਸ.ਐੱਸ.ਪੀ. ਗੁਰਮੀਤ ਸਿੰਘ ਅਤੇ ਐੱਸ.ਪੀ.ਡੀ. ਤਰੁਨ ਰਤਨ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਕਾਫ਼ੀ ਸਮੇਂ ਤੋਂ ਫ਼ਰਾਰ ਚੱਲ ਰਹੇ ਇੱਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ¢ ਪੀ.ਓ. ਸਟਾਫ਼ ਦੇ ਇੰਚਾਰਜ ਏ.ਐੱਸ.ਆਈ. ਰਤਨ ਲਾਲ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਬਲਵਿੰਦਰ ਸਿੰਘ ਪੁੱਤਰ ਕਿਸ਼ੋਰ ਸਿੰਘ, ਵਾਸੀ ਝੁੱਗੇ ਟੇਕ ਸਿੰਘ ਵਾਲਾ ਵਜੋਂ ਹੋਈ ਹੈ¢ ਉਕਤ ਦੋਸ਼ੀ ਖ਼ਿਲਾਫ਼ ਸਾਲ 2019 ਵਿਚ ਥਾਣਾ ਸਦਰ ਜਲਾਲਾਬਾਦ ਵਿਚ ਧਾਰਾ 160 ਆਈ.ਪੀ.ਸੀ. ਅਤੇ 151 ਸੀ.ਆਰ.ਪੀ.ਸੀ. ਤਹਿਤ ਪਰਚਾ ਦਰਜ ਕੀਤਾ ਗਿਆ ਸੀ ਤੇ ਲੰਬੇ ਸਮੇਂ ਤੱਕ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ¢ ਪੁਲਿਸ ਟੀਮ, ਜਿਸ ਵਿਚ ਐੱਚ.ਸੀ.ਜਸਵਿੰਦਰ ਸਿੰਘ ਅਤੇ ਐੱਚ.ਸੀ.ਮਨਵੀਰ ਸਿੰਘ ਸ਼ਾਮਲ ਸਨ, ਨੇ ਜਾਲ ਵਿਛਾ ਕੇ ਉਸ ਨੂੰ ਹਿਰਾਸਤ ਵਿਚ ਲਿਆ¢ ਹੁਣ ਕਾਨੂੰਨੀ ਕਾਰਵਾਈ ਪੂਰੀ ਕਰਕੇ ਉਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ¢
ਪਿਛਲੀ ਖ਼ਬਰ ਫ਼ਾਜ਼ਿਲਕਾ ਇਲਾਕੇ ਅੰਦਰ ਤੂਫ਼ਾਨ ਤੇ ਮੀਂਹ ਨੇ ਕਣਕ ਦੀ ਫ਼ਸਲ ਦਾ ਕੀਤਾ ਹੋਰ ਭਾਰੀ ਨੁਕਸਾਨ ਅਗਲੀ ਖ਼ਬਰ ਵਿਧਾਇਕ ਸੰਦੀਪ ਜਾਖੜ ਨੇ ਮੁੱਖ ਮੰਤਰੀ ਤੋਂ ਪਿਛਲੇ ਸਾਲ ਦੀ ਬਾਰਿਸ਼ ਦੇ ਮੁਆਵਜ਼ੇ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।