28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨਗਰ ਕੌਂਸਲ ਵਲੋਂ ਨਾਜਾਇਜ਼ ਕਬਜ਼ੇ ਹਟਾਏ ਅਤੇ ਸਾਮਾਨ ਕੀਤਾ ਜ਼ਬਤ

ਅਜੀਤ ਡੈਸਕ 04-04-2026
ਜ਼ੀਰਾ, 3 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਸ਼ਹਿਰ ਵਿਚ ਟਰੈਫ਼ਿਕ ਦੀ ਦਿਨੋਂ ਦਿਨ ਵੱਧ ਰਹੀ ਸਮੱਸਿਆ ਨੂੰ ਵੇਖਦਿਆਂ ਹੋਇਆ ਨਗਰ ਕੌਂਸਲ ਜ਼ੀਰਾ ਵਲੋਂ ਦੁਕਾਨਦਾਰਾਂ ਅਤੇ ਰੇੜੀਆਂ ਵਾਲਿਆਂ ਵਲੋਂ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ | ਨਗਰ ਕੌਂਸਲ ਪ੍ਰਧਾਨ ਸਰਬਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਜ ਸਾਧਕ ਅਫਸਰ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਟਰੈਫ਼ਿਕ ਪੁਲਿਸ ਦੀ ਮਦਦ ਨਾਲ ਭੀੜ ਭੜੱਕੇ ਵਾਲੇ ਥਾਵਾਂ 'ਤੇ ਬੇਤਰਤੀਬੇ ਢੰਗ ਨਾਲ ਖੜੀਆਂ ਰੇੜੀਆਂ ਅਤੇ ਦੁਕਾਨਾਂ ਅੱਗੇ ਪਏ ਸਮਾਨ ਨੂੰ ਹਟਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਮਾਸਟਰ ਗੁਰਪ੍ਰੀਤ ਸਿੰਘ ਜੱਜ ਨੇ ਦੱਸਿਆ ਕਿ ਸਾਡਾ ਮਕਸਦ ਕਿਸੇ ਦੇ ਰੁਜ਼ਗਾਰ ਨੂੰ ਨੁਕਸਾਨ ਪਹੁੰਚਾਉਣਾ ਨਹੀਂ | ਸਗੋਂ ਸ਼ਹਿਰ ਦੀ ਟਰੈਫ਼ਿਕ ਵਿਵਸਥਾ ਨੂੰ ਬਰਕਰਾਰ ਰੱਖਣਾ ਸਾਡੀ ਪਹਿਲ ਹੈ | ਉਹਨਾਂ ਦੱਸਿਆ ਕਿ ਨਗਰ ਕੌਂਸਲ ਵਲੋਂ ਸ਼ਹਿਰ ਵਿਚ ਦੋ ਕਾਰ ਪਾਰਕਿੰਗ ਬਣਾਏ ਗਏ ਹਨ ਅਤੇ ਬਹੁਤ ਜਲਦੀ ਸ਼ਹਿਰ ਵਿਚ ਲੱਗਦੀਆਂ ਰੇੜੀਆਂ ਨੂੰ ਇਕ ਥਾਂ 'ਤੇ ਲਗਾਇਆ ਜਾਵੇਗਾ | ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਨਗਰ ਕੌਂਸਲ ਦੀ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਲਗਾਤਾਰ ਚੱਲਦੀਆਂ ਰਹਿਣੀਆਂ ਚਾਹੀਦੀਆਂ ਹਨ ਤਾਂ ਜੋ ਬਾਜ਼ਾਰਾਂ ਵਿਚ ਵਹੀਕਲ ਤੇ ਪੈਦਲ ਚੱਲਣ ਵਾਲਿਆਂ ਨੂੰ ਕੋਈ ਦਿੱਕਤ ਨਾ ਆਵੇ | ਇਸ ਮੌਕੇ ਉਹਨਾਂ ਦੇ ਨਾਲ ਸੁਸ਼ੀਲ ਕੁਮਾਰ ਸੈਨੇਟਰੀ ਕਲਰਕ, ਹਰਪਾਲ ਸਿੰਘ, ਦਮਨਜੀਤ ਸ਼ਰਮਾ, ਹਰੀਦਾਸ ਮੇਟ, ਸਫ਼ਾਈ ਸੇਵਕ ਪ੍ਰਧਾਨ ਅਸ਼ੋਕ ਕੁਮਾਰ ,ਅਜੇ ਕੁਮਾਰ ਤੋਂ ਇਲਾਵਾ ਟਰੈਫ਼ਿਕ ਇੰਚਾਰਜ ਏ.ਐਸ ਆਈ ਸਵਰਨ ਸਿੰਘ, ਏ.ਐਸ.ਆਈ ਗੁਰਭੇਜ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਉਦੇ ਸਿੰਘ ਠਾਕਰ ਵਲੋਂ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਕਹਿਣ 'ਤੇ ਸਿੱਖ ਜਥੇਬੰਦੀਆਂ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਬੇਮੌਸਮੀ ਬਰਸਾਤ ਨੇ ਕਣਕ ਦੀ ਕਟਾਈ ਲਈ ਮਾਹੌਲ ਸਿਰਜਣ 'ਚ ਜੁਟੇ ਕਿਸਾਨਾਂ ਦੀਆ ਉਮੀਦਾਂ 'ਤੇ ਫੇਰਿਆ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।