28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਫ਼ਿਰੋਜ਼ਪੁਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ 'ਗੁੱਡ ਫਰਾਈਡੇ'

ਅਜੀਤ ਡੈਸਕ 04-04-2026
ਫ਼ਿਰੋਜ਼ਪੁਰ, 3 ਅਪ੍ਰੈਲ(ਰਾਕੇਸ਼ ਚਾਵਲਾ)-ਅੱਜ ਫ਼ਿਰੋਜ਼ਪੁਰ ਛਾਉਣੀ ਵਿਖੇ ਮਸੀਹੀ ਭਾਈਚਾਰੇ ਵਲੋਂ 'ਗੁੱਡ ਫਰਾਈਡੇ' ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਚਰਚ ਕਾਨਾ ਗਲੀਲ ਮਿਸਟਰੀ ਵਲੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਹ ਸ਼ੋਭਾ ਯਾਤਰਾ ਚਰਚ ਕਾਨਾ ਗਲੀਲ ਮਿਸਟਰੀ ਤੋਂ ਸ਼ੁਰੂ ਹੋ ਕੇ ਫ਼ਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਗੁਜ਼ਰੀ | ਇਸ ਦੌਰਾਨ ਮਸੀਹੀ ਭਾਈਚਾਰੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਸ਼ੋਭਾ ਯਾਤਰਾ ਵਿਚ ਪ੍ਰਮੁੱਖ ਸਮਾਜ ਸੇਵੀ ਚੰਦਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਮਸੀਹੀ ਭਾਈਚਾਰੇ ਦੇ ਇਸ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਸੰਬੋਧਨ ਕਰਦਿਆਂ ਸਮਾਜ ਸੇਵੀ ਚੰਦਨ ਨੇ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਮਾਨਵਤਾ ਦਾ ਸੰਦੇਸ਼ ਦਿੰਦੇ ਹਨ | ਉਨ੍ਹਾਂ ਨੇ ਕਿਹਾ ਸਾਨੂੰ ਸਾਰਿਆਂ ਨੂੰ ਆਪਸ ਵਿਚ ਮਿਲ-ਜੁਲ ਕੇ ਅਤੇ ਪਿਆਰ ਤੇ ਸਦਭਾਵਨਾ ਨਾਲ ਰਹਿਣਾ ਚਾਹੀਦਾ ਹੈ |
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਬਿਸ਼ਨੋਈ ਭਾਈਚਾਰੇ ਦਾ ਇਤਿਹਾਸ ਪੰਜਾਬ ਸਕੂਲ ਸਿੱਖਿਆ ਬੋਰਡ 'ਚ ਸ਼ਾਮਿਲ ਕਰਨ ਦੀ ਕੀਤੀ ਮੰਗ... ਅਗਲੀ ਖ਼ਬਰ ਬਾਬਾ ਉਦੇ ਸਿੰਘ ਠਾਕਰ ਵਲੋਂ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਕਹਿਣ 'ਤੇ ਸਿੱਖ ਜਥੇਬੰਦੀਆਂ ਨੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।