28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿਧਾਇਕ ਗੋਲਡੀ ਮੁਸਾਫਿਰ ਨੇ ਬਿਸ਼ਨੋਈ ਭਾਈਚਾਰੇ ਦਾ ਇਤਿਹਾਸ ਪੰਜਾਬ ਸਕੂਲ ਸਿੱਖਿਆ ਬੋਰਡ 'ਚ ਸ਼ਾਮਿਲ ਕਰਨ ਦੀ ਕੀਤੀ ਮੰਗ ਵਿਧਾਇਕ ਮੁਸਾਫਿਰ ਨੇ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 04-04-2026
ਅਬੋਹਰ, 3 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਬਿਸ਼ਨੋਈ ਭਾਈਚਾਰੇ ਦਾ ਇਤਿਹਾਸ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਸ਼ਾਮਿਲ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਕੱਲ੍ਹ ਫ਼ਾਜ਼ਿਲਕਾ ਵਿਖੇ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਵਿਧਾਇਕ ਮੁਸਾਫਿਰ ਨੇ ਦੱਸਿਆ ਕਿ ਰੁੱਖਾਂ ਅਤੇ ਜੀਵ ਜੰਤੂਆਂ ਦੀ ਰੱਖਿਆ ਵਿਚ ਬਿਸ਼ਨੋਈ ਭਾਈਚਾਰੇ ਦਾ ਅਹਿਮ ਯੋਗਦਾਨ ਹੈ | ਇਸ ਭਾਈਚਾਰੇ ਵਲੋਂ ਰੁੱਖਾਂ ਅਤੇ ਜੀਵ ਜੰਤੂਆਂ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਬਿਸ਼ਨੋਈ ਭਾਈਚਾਰਾ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਵੱਡੀ ਗਿਣਤੀ 'ਚ ਰਹਿੰਦਾ ਹੈ ਅਤੇ ਬਿਸ਼ਨੋਈ ਭਾਈਚਾਰੇ ਦੇ ਗੌਰਵਮਈ ਇਤਿਹਾਸ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਸ਼ਾਮਿਲ ਕਰਨ ਦੀ ਤੁਰੰਤ ਇਜਾਜ਼ਤ ਦਿੱਤੀ ਜਾਵੇ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮੀਟਿੰਗ 'ਚ ਮੰਗਾਂ ਨੂੰ ਲੈ ਕੇ ਕੀਤਾ ਵਿਚਾਰ ਵਟਾਂਦਰਾ ਅਗਲੀ ਖ਼ਬਰ ਫ਼ਿਰੋਜ਼ਪੁਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ 'ਗੁੱਡ ਫਰਾਈਡੇ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।