28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੜੇਮਾਰੀ ਅਤੇ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮਿਲੇ ਮੁਆਵਜ਼ਾ-ਬੀ. ਕੇ. ਯੂ. ਕਾਦੀਆਂ

ਅਜੀਤ ਡੈਸਕ 04-04-2026
ਫ਼ਾਜ਼ਿਲਕਾ,3 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਪੰਜਾਬ ਦੇ ਕਈ ਹਿੱਸਿਆਂ ਵਿਚ ਆਏ ਤੇਜ਼ ਝੱਖੜ, ਮੀਂਹ ਅਤੇ ਗੜੇ੍ਹਮਾਰੀ ਕਾਰਨ ਕਣਕ ਦੀ ਫ਼ਸਲ ਅਤੇ ਬਾਗ਼ਬਾਨੀ ਦਾ ਵੱਡਾ ਨੁਕਸਾਨ ਹੋਇਆ ਹੈ | ਇਸ ਸਬੰਧੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰੈੱਸ ਸਕੱਤਰ ਮਾਸਟਰ ਬੂਟਾ ਸਿੰਘ, ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਪਾਕਾਂ ਨੇ ਸਰਕਾਰ ਤੋਂ ਪੀੜਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੰਮੂ ਖੇੜਾ, ਖਾਟਵਾਂ, ਵਜੀਦਪੁਰ ਕੱਟਿਆਂਵਾਲੀ, ਕਟਹਿੜਾ, ਝੂਮਿਆਂ ਵਾਲੀ ਅਤੇ ਹੋਰ ਕਈ ਪਿੰਡਾਂ ਵਿਚ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਫ਼ਸਲਾਂ ਵਿਛਾ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਕਣਕ ਦੀ ਵਾਢੀ ਸ਼ੁਰੂ ਹੋਣ ਦੇ ਬਿਲਕੁਲ ਨਜ਼ਦੀਕ ਕੁਦਰਤ ਦੀ ਇਸ ਮਾਰ ਨੇ ਕਿਸਾਨਾਂ ਨੂੰ ਆਰਥਿਕ ਪੱਖੋਂ ਵੱਡੀ ਸੱਟ ਮਾਰੀ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਉਦਾਸੀ ਸਾਫ਼ ਦੇਖੀ ਜਾ ਸਕਦੀ ਹੈ | ਆਗੂਆਂ ਨੇ ਕਿਹਾ ਕਿ ਇਸ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੇ ਝਾੜ 'ਤੇ ਬਹੁਤ ਮਾਰੂ ਅਸਰ ਪਵੇਗਾ | ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਨੇ ਸੂਬਾ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪ੍ਰਭਾਵਿਤ ਇਲਾਕਿਆਂ ਵਿਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਬਣਦਾ ਉਚਿੱਤ ਮੁਆਵਜ਼ਾ ਪੀੜਤ ਕਿਸਾਨਾਂ ਨੂੰ ਦਿੱਤਾ ਜਾਵੇ |
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਪਤਾਹਿਕ ਸਤਿਸੰਗ ਸ਼ਰਧਾ ਨਾਲ ਸੰਪੰਨ ਅਗਲੀ ਖ਼ਬਰ ਬੂਟਾ ਸਿੰਘ ਵਿਰਕ ਨੇ ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।