27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਫ਼ਾਜ਼ਿਲਕਾ ਫੇਰੀ ਦੌਰਾਨ ਮੁੱਖ ਮੰਤਰੀ ਦਾ ਘਿਰਾਓ ਕਰਨ ਜਾਂਦੇ ਈ.ਟੀ.ਟੀ. ਅਧਿਆਪਕਾਂ ਨੂੰ ਕੀਤਾ ਗਿ੍ਫ਼ਤਾਰ

ਅਜੀਤ ਡੈਸਕ 04-04-2026
ਫ਼ਾਜ਼ਿਲਕਾ,3 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਵਿਸ਼ਾਲ ਲੋਕ ਸਮਾਗਮ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਜਦੋਂ ਮੁੱਖ ਮੰਤਰੀ ਸਟੇਜ 'ਤੋਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਸਨ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀ ਆਵਾਜ਼ ਬੁਲੰਦ ਕਰਦਿਆਂ ਰੋਸ ਪ੍ਰਗਟ ਕੀਤਾ | ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਨਾਅਰੇਬਾਜ਼ੀ ਕਰ ਰਹੇ ਯੂਨੀਅਨ ਆਗੂਆਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਨੂੰ ਖੂਈ ਖੇੜਾ ਥਾਣੇ ਵਿਚ ਲਿਜਾ ਕੇ ਬੰਦ ਕਰ ਦਿੱਤਾ | ਸਮਾਗਮ ਦੀ ਸਮਾਪਤੀ ਤੋਂ ਬਾਅਦ ਹੀ ਇਨ੍ਹਾਂ ਆਗੂਆਂ ਨੂੰ ਰਿਹਾਅ ਕੀਤਾ ਗਿਆ | ਰਿਹਾਅ ਹੋਣ ਤੋਂ ਬਾਅਦ ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਨੇ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਮੌਜੂਦਾ ਸਰਕਾਰ ਨੇ ਈ.ਟੀ.ਟੀ.ਦੀ ਇਕ ਵੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਕਈ ਉਮੀਦਵਾਰ ਉਮਰ ਹੱਦ ਟੱਪਣ ਦੇ ਕਿਨਾਰੇ ਹਨ ਅਤੇ ਸਰਕਾਰ ਸਿਰਫ਼ ਮੀਟਿੰਗਾਂ ਦਾ ਲਾਰਾ ਲਗਾ ਕੇ ਸਮਾਂ ਟਪਾ ਰਹੀ ਹੈ | ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਵੱਡੀ ਗਿਣਤੀ ਵਿਚ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਨਾ ਕੀਤਾ ਗਿਆ ਤਾਂ ਉਹ ਸੜਕਾਂ 'ਤੇ ਉਤਰ ਕੇ ਸਰਕਾਰ ਦੇ ਨੁਮਾਇੰਦਿਆਂ ਦਾ ਘਿਰਾਓ ਕਰਨਗੇ | ਇਸ ਮੌਕੇ ਉਪ ਪ੍ਰਧਾਨ ਸੋਨੂੰ ਸਿੰਘ, ਸਕੱਤਰ ਰਣਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਰਾਜ ਬਖ਼ਸ਼ ਕੰਬੋਜ ਵਲ਼ੋਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਮੀਟਿੰਗਾਂ ਅਗਲੀ ਖ਼ਬਰ ਲੈਕਚਰਾਰ ਸਤਿੰਦਰਜੀਤ ਸਿੰਘ ਸੇਖੋਂ ਹੋਏ ਸੇਵਾ-ਮੁਕਤ, ਜੱਟ ਸਿੱਖ ਟੀਚਰ ਐਸੋਸੀਏਸ਼ਨ ਨੇ ਕੀਤਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।