27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਰਾਜ ਬਖ਼ਸ਼ ਕੰਬੋਜ ਵਲ਼ੋਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਮੀਟਿੰਗਾਂ

ਅਜੀਤ ਡੈਸਕ 04-04-2026
ਜਲਾਲਾਬਾਦ,3 ਅਪ੍ਰੈਲ (ਜਤਿੰਦਰ ਪਾਲ ਸਿੰਘ, ਹਰਪ੍ਰੀਤ ਸਿੰਘ ਪਰੂਥੀ)-2027 ਦੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਲਾਲਾਬਾਦ ਵਿਚ ਕਾਂਗਰਸ ਦੇ ਆਗੂਆਂ ਵਲ਼ੋਂ ਲਗਾਤਾਰ ਮੀਟਿੰਗ ਦਾ ਸਿਲਸਿਲਾ ਜਾਰੀ ਹੈ¢ ਕਾਂਗਰਸ ਪਾਰਟੀ ਦੇ ਆਗੂਆਂ ਨੇ ਲੋਕਾਂ ਦੇ ਮੁੱਦਿਆਂ ਨੂੰ ਮੁੱਖ ਰੱਖ ਕੇ ਆਪਣੀਆਂ ਰਾਜਨੀਤਕ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤੀਆਂ ਹਨ¢ ਅੱਜ ਜਲਾਲਾਬਾਦ ਸ਼ਹਿਰ ਦੀ ਵਿਜੇ ਨਗਰ ਕਾਲੋਨੀ ਵਿਸ਼ਾਲ ਛਾਬੜਾ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਰੱਖੀ ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ ਬੀ ਸੀ ਡਿਪਾਰਟਮੈਂਟ ਦੇ ਚੇਅਰਮੈਨ ਅਤੇ ਪੰਜਾਬ ਇਲੈੱਕਸ਼ਨ ਕਮੇਟੀ ਦੇ ਮੈਂਬਰ ਰਾਜ ਬਖ਼ਸ਼ ਕੰਬੋਜ ਪਹੁੰਚੇ ਅਤੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਆਵਾਜ਼ ਬਣ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਲੋਕਾਂ ਦੇ ਅਧਿਕਾਰਾਂ ਲਈ ਮਜ਼ਬੂਤ ਹੋ ਕੇ ਮੈਦਾਨ ਵਿਚ ਉੱਤਰੇਗੀ¢ ਰਾਜ ਬਖ਼ਸ਼ ਕੰਬੋਜ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਮਹਿੰਗਾਈ, ਬੇਰੁਜ਼ਗਾਰੀ, ਕਿਸਾਨੀ ਸੰਕਟ ਵਿਚ, ਵਪਾਰ ਮੰਦੀ ਵਿਚ ਅਤੇ ਨਸ਼ਿਆਂ ਜੈਸੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ¢ ਇਸ ਸਮੇਂ ਇੱਕ ਐਸੀ ਪਾਰਟੀ ਦੀ ਲੋੜ ਹੈ ਜੋ ਲੋਕਾਂ ਦੀ ਸਮੱਸਿਆ ਤੋਂ ਰਾਹਤ ਦੇਣ ਲਈ ਜ਼ਮੀਨੀ ਪੱਧਰ ਤੇ ਕੰਮ ਕਰੇ, ਉਹ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ¢ ਰਾਜ ਬਖ਼ਸ਼ ਕੰਬੋਜ ਨੇ ਦੱਸਿਆ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ, ਕਿਸਾਨਾਂ ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਮਿਡਲ ਕਲਾਸ ਦੇ ਲੋਕਾਂ ਦੇ ਹਿਤਾਂ ਲਈ ਸੰਘਰਸ਼ ਕਰਦੀ ਰਹਿੰਦੀ ਹੈ ਅਤੇ ਪੂਰੀ ਲਗਨ ਨਾਲ ਜ਼ਿੰਮੇਵਾਰੀ ਨਿਭਾਉਂਦੀ ਹੈ¢ ਉਸ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਨੂੰ ਆਪਣੀ ਫ਼ਸਲ ਦਾ ਪੂਰਾ ਮੁੱਲ, ਵਪਾਰੀਆਂ ਨੂੰ ਆਪਣੀ ਸੁਰੱਖਿਆ ਅਤੇ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੀਆਂ ਲੋੜਾਂ ਦੀ ਜ਼ਰੂਰਤ ਹੈ¢ ਕਾਂਗਰਸ ਪਾਰਟੀ ਸਾਰੇ ਮੁੱਦਿਆਂ ਨੂੰ ਲੈ ਕੇ ਲੋਕਾਂ ਦੇ ਵਿਚ ਜਾ ਰਹੀ ਹੈ ਅਤੇ ਹਰ ਵਰਗ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀ ਆਵਾਜ਼ ਬਣੇਗੀ ¢
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਭਾਗੋ ਕੇ 'ਚ ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਫ਼ਾਜ਼ਿਲਕਾ ਫੇਰੀ ਦੌਰਾਨ ਮੁੱਖ ਮੰਤਰੀ ਦਾ ਘਿਰਾਓ ਕਰਨ ਜਾਂਦੇ ਈ.ਟੀ.ਟੀ. ਅਧਿਆਪਕਾਂ ਨੂੰ ਕੀਤਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।