27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿਧਾਇਕ ਭੁੱਲਰ ਨੇ ਫ਼ਿਰੋਜ਼ਪੁਰ 'ਚ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਕਰਵਾਇਆ ਸ਼ੁਰੂ

ਅਜੀਤ ਡੈਸਕ 04-04-2026
ਫ਼ਿਰੋਜ਼ਪੁਰ, 3 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਅੰਦਰ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਸੀਵਰੇਜ ਲਾਈਨਾਂ ਦੀ ਸਫ਼ਾਈ ਬਿਹਤਰ ਢੰਗ ਨਾਲ ਕਰਨ ਲਈ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ | ਇਸ ਮੌਕੇ ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਪਿੰਡਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਅਤੇ ਉਨ੍ਹਾਂ ਵਲੋਂ ਸੂਬੇ ਦੇ ਵਿਕਾਸ ਅਤੇ ਸਾਫ਼ ਸਫ਼ਾਈ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਵਿਚ ਸੀਵਰੇਜ ਦੀ ਸਫ਼ਾਈ ਲਈ ਕੁੱਲ 97 ਲੱਖ ਰੁਪਏ ਦਾ ਐਸਟੀਮੇਟ ਤਿਆਰ ਕੀਤਾ ਗਿਆ ਹੈ | ਜਿਸ ਤਹਿਤ 49 ਲੱਖ ਰੁਪਏ ਦਾ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸੁਪਰ ਸੱਕਰ ਮਸ਼ੀਨ ਦੀ ਮਦਦ ਨਾਲ ਪੂਰੇ ਸ਼ਹਿਰ ਅੰਦਰ ਸੀਵਰੇਜ ਦੀ ਸਫ਼ਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਸੀਵਰੇਜ ਦੀ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ | ਉਨ੍ਹਾਂ ਦੱਸਿਆ ਕਿ ਸੀਵਰੇਜ ਦੀ ਸਫ਼ਾਈ ਦੌਰਾਨ ਸ਼ਹਿਰ ਦੇ ਵੱਖ-ਵੱਖ ਏਰੀਏ ਜਿਵੇਂ ਕਿ ਬਾਰਡਰ ਰੋਡ, ਬਸਤੀ ਭੱਟੀਆਂ, ਸ਼ਾਂਤੀ ਨਗਰ, ਰਾਮ ਵਾਲਾ, ਹਾਕੇ ਵਾਲਾ, ਬਸਤੀ ਨਿਜਾਮਦੀਨ, ਇੱਛੇ ਵਾਲਾ ਰੋਡ, ਰਣਜੀਤ ਕਾਲੋਨੀ, ਬੇਦੀ ਕਾਲੋਨੀ, ਬਸਤੀ ਟੈਂਕਾ ਵਾਲੀ, ਮਲਵਾਲ ਰੋਡ, ਅਨਿਲ ਬਾਗ਼ੀ ਰੋਡ, ਵਿਕਾਸ ਵਿਹਾਰ, ਬਾਲਕੀ ਵਾਲਾ, ਦਿੱਲੀ ਗੇਟ, ਰਿਖੀ ਕਾਲੋਨੀ, ਦੁਮਚੀ ਕੇ ਰੋਡ, ਸ਼ਮਸ਼ਾਨ ਘਾਟ ਏਰੀਆ, ਸੋਕੜ ਨਹਿਰ, ਬ੍ਰਹਮ ਨਗਰੀ, ਭਗਤ ਸਿੰਘ ਕਾਲੋਨੀ ਆਦਿ ਇਲਾਕਿਆਂ ਨੂੰ ਕਵਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ ਦੀ ਸਫ਼ਾਈ ਨੂੰ ਪੂਰੀ ਤਰਾਂ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਲਈ ਅਧਿਕਾਰੀਆਂ ਨੂੰ ਵੀ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਸ ਸਫ਼ਾਈ ਦੇ ਕੰਮ ਨੂੰ ਪੂਰੇ ਸਹੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ | ਇਸ ਮੌਕੇ ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਚੇਅਰਮੈਨ ਵਪਾਰ ਕਮਿਸ਼ਨ ਫ਼ਿਰੋਜ਼ਪੁਰ ਸ਼ਹਿਰ ਰਜਨੀਸ਼ ਸ਼ਰਮਾ, ਸਲਵਿੰਦਰ ਸਿੰਘ ਐੱਮ.ਸੀ, ਪਰਮਵੀਰ ਸਿੰਘ, ਹਰਮੇਸ਼ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਾਈਕੋਰਟ ਵਲੋਂ ਕਤਲ ਮਾਮਲੇ 'ਚ ਇਕ ਅÏਰਤ ਦੀ ਰੈਗੂਲਰ ਜ਼ਮਾਨਤ ਮਨਜ਼ੂਰ ਅਗਲੀ ਖ਼ਬਰ ਭਾਜਪਾ ਪੰਜਾਬ ਹੈੱਡਕੁਆਟਰ 'ਤੇ ਹਮਲਾ ਪੰਜਾਬ ਸਰਕਾਰ ਦੀ ਸੁਰੱਖਿਆ 'ਤੇ ਵੱਡਾ ਸਵਾਲ - ਦੀਪਕ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।