27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਅਬੋਹਰ ਦੀ ਨਵੀਂ ਆਬਾਦੀ 'ਚ ਘਰ 'ਤੇ ਡਿੱਗੀ ਅਸਮਾਨੀ ਬਿਜਲੀ

ਅਜੀਤ ਡੈਸਕ 04-04-2026
ਅਬੋਹਰ, 3 ਅਪ੍ਰੈਲ (ਵਿਵੇਕ ਹੂੜੀਆ)-ਅਬੋਹਰ ਦੇ ਨਵੀਂ ਆਬਾਦੀ ਖੇਤਰ ਵਿਚ ਬੀਤੀ ਦੁਪਹਿਰ ਤੋਂ ਬਾਅਦ ਅਚਾਨਕ ਬਦਲੇ ਮੌਸਮ ਦੌਰਾਨ ਇਕ ਘਰ 'ਤੇ ਅਸਮਾਨੀ ਬਿਜਲੀ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਨਵੀਂ ਆਬਾਦੀ ਦੀ ਗਲੀ ਨੰਬਰ 21 ਵਿਚ ਵਾਪਰੀ ਇਸ ਘਟਨਾ ਵਿਚ ਇਕ ਮਕਾਨ ਦੀ ਛੱਤ ਬੁਰੀ ਤਰ੍ਹਾਂ ਨੁਕਸਾਨੀ ਗਈ, ਜਿਸ ਕਾਰਨ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਜਾਣਕਾਰੀ ਅਨੁਸਾਰ ਜਦੋਂ ਦੁਪਹਿਰ ਤੋਂ ਬਾਅਦ ਹਲਕੀ ਬਾਰਸ਼ ਸ਼ੁਰੂ ਹੋਈ ਤਾਂ ਗਲੀ ਨੰਬਰ 21 ਦੇ ਨਿਵਾਸੀ ਜਸਬੀਰ ਸਿੰਘ ਦੇ ਘਰ ਦੀ ਛੱਤ 'ਤੇ ਅਚਾਨਕ ਅਸਮਾਨੀ ਬਿਜਲੀ ਡਿਗ ਗਈ | ਬਿਜਲੀ ਡਿੱਗਣ ਦਾ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਘਰਾਂ ਦੇ ਲੋਕ ਡਰ ਕੇ ਗਲੀਆਂ ਵਿਚ ਨਿਕਲ ਆਏ | ਜਾਣਕਾਰੀ ਅਨੁਸਾਰ ਧਮਾਕੇ ਦੇ ਨਾਲ ਹੀ ਮਕਾਨ ਦੀ ਛੱਤ ਦੀਆਂ ਇੱਟਾਂ ਉੱਖੜ ਕੇ ਦੂਰ ਜਾ ਡਿੱਗੀਆਂ | ਇਸ ਕੁਦਰਤੀ ਆਫ਼ਤ ਵਿਚ ਜਸਬੀਰ ਸਿੰਘ ਦੇ ਮਕਾਨ ਦੀ ਛੱਤ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਛੱਤ ਵਿਚ ਡੂੰਘੀਆਂ ਦਰਾਰਾਂ ਆ ਗਈਆਂ ਹਨ | ਖ਼ੁਸ਼ਕਿਸਮਤੀ ਇਹ ਰਹੀ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਇਸ ਹਾਦਸੇ ਦੀ ਲਪੇਟ ਵਿਚ ਨਹੀਂ ਆਇਆ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਜੇਕਰ ਛੱਤ ਪੂਰੀ ਤਰ੍ਹਾਂ ਡਿਗ ਜਾਂਦੀ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ | ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਇਸ ਨੁਕਸਾਨ ਲਈ ਮੁਆਵਜ਼ੇ ਅਤੇ ਸਹਾਇਤਾ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਆਲ ਇੰਡੀਆ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।