26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਰੇਡੀਐਂਟ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 04-04-2026
ਮੰਡੀ ਅਰਨੀਵਾਲਾ,3 ਅਪ੍ਰੈਲ (ਨਿਸ਼ਾਨ ਸਿੰਘ)-ਰੇਡੀਐਂਟ ਪਬਲਿਕ ਸਕੂਲ ਮਾਹੂਆਣਾ ਬੋਦਲਾ ਜੋ ਕਿ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੰਨੀ ਜਾਂਦੀ ਹੈ, ਵਿਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਅਤੇ ਉਤਸ਼ਾਹਪੂਰਵਕ ਮਾਹੌਲ ਵਿਚ ਕੀਤੀ ਗਈ | ਇਸ ਮੌਕੇ 'ਤੇ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ | ਕੀਰਤਨ ਅਤੇ ਅਰਦਾਸ ਦੇ ਰਾਹੀਂ ਵਾਹਿਗੁਰੂ ਤੋਂ ਨਵੇਂ ਸੈਸ਼ਨ ਲਈ ਚੜ੍ਹਦੀ ਕਲਾ, ਤਰੱਕੀ ਅਤੇ ਸਫਲਤਾ ਦੀ ਅਰਦਾਸ ਕੀਤੀ ਗਈ | ਇਸ ਮੌਕੇ 'ਤੇ ਸਕੂਲ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਆਧੁਨਿਕ ਤਕਨਾਲੋਜੀ ਨਾਲ ਲੈਸ ਰੋਬੋਟਿਕਸ ਲੈਬ ਦਾ ਵੀ ਸ਼ੁੱਭ ਉਦਘਾਟਨ ਕੀਤਾ ਗਿਆ | ਇਹ ਉਦਘਾਟਨ ਬਾਬਾ ਸੋਹਣ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਅਸੀਸਾਂ ਹੇਠ ਕੀਤਾ ਗਿਆ | ਇਹ ਲੈਬ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਨੌਤੀਆਂ ਲਈ ਤਿਆਰ ਕਰੇਗੀ | ਇਸ ਮੌਕੇ 'ਤੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਕੂਲ ਦੀ ਟੀਮ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ | ਸਕੂਲ ਦੇ ਪਿ੍ੰਸੀਪਲ ਮੈਡਮ ਸ਼੍ਰੀਮਤੀ ਨੀਤੀ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਹੀ ਨਹੀਂ, ਸਗੋਂ ਨੈਤਿਕ ਅਤੇ ਆਧੁਨਿਕ ਤਕਨਾਲੋਜੀ ਦੇ ਖੇਤਰ ਵਿਚ ਵੀ ਮਜ਼ਬੂਤ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ ਰਹੀ ਸਗੋਂ ਤਕਨਾਲੋਜੀ ਅਤੇ ਪ੍ਰੈਕਟੀਕਲ ਗਿਆਨ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੋ ਚੁੱਕੀ ਹੈ | ਇਸ ਲਈ ਸਕੂਲ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਵਿਦਿਆਰਥੀ ਨੂੰ ਨਵੀਨਤਮ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਤਾਂ ਜੋ ਉਹ ਹਰ ਖੇਤਰ ਵਿਚ ਕਾਮਯਾਬੀ ਹਾਸਲ ਕਰ ਸਕੇ | ਬੱਚਿਆਂ ਦੇ ਮਾਪਿਆਂ ਨੇ ਵੀ ਸਕੂਲ ਦੀ ਇਸ ਪਹਿਲ ਦੀ ਖ਼ੂਬ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਬੱਚਿਆਂ ਦਾ ਮਨੋਬਲ ਵਧਦਾ ਹੈ ਅਤੇ ਉਨ੍ਹਾਂ ਵਿਚ ਸਿੱਖਣ ਦੀ ਲਗਨ ਪੈਦਾ ਹੁੰਦੀ ਹੈ | ਅੰਤ ਵਿਚ ਸਮਾਗਮ ਦਾ ਸਮਾਪਨ ਅਰਦਾਸ ਨਾਲ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਪਾਕਾਂ ਦੀ ਢਾਣੀ ਗੁਆਰਿਆਂ ਵਾਲੀ ਦਾ 700 ਏਕੜ ਰਕਬਾ ਗੜੇਮਾਰੀ ਅਤੇ ਬਾਰਿਸ਼ ਦੀ ਭੇਟ ਚੜਿ੍ਹਆ, ਕਿਸਾਨਾਂ ਦੀ ਫ਼ਸਲ ਹ... ਅਗਲੀ ਖ਼ਬਰ ਅਬੋਹਰ ਦੀ ਨਵੀਂ ਆਬਾਦੀ 'ਚ ਘਰ 'ਤੇ ਡਿੱਗੀ ਅਸਮਾਨੀ ਬਿਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।