15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 06-04-2026
ਅਬੋਹਰ, 5 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਿਸ ਪਾਰਟੀ ਸਮੇਤ ਸਥਾਨਕ ਕਿੱਲਿ੍ਹਆਂਵਾਲੀ ਰੋਡ 'ਤੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਆ ਰਿਹਾ ਸੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕੋਈ ਵਸਤੂ ਸੁੱਟ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 9 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਅਨਸ ਕੁਮਾਰ ਪੁੱਤਰ ਰਕੇਸ਼ ਕੁਮਾਰ ਵਾਸੀ ਸਥਾਨਕ ਈਦਗਾਹ ਬਸਤੀ ਵਜੋਂ ਹੋਈ | ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਕਾਬੂ ਅਗਲੀ ਖ਼ਬਰ ਮੀਂਹ 'ਤੇ ਗੜੇਮਾਰੀ ਕਾਰਨ ਪਿੰਡ ਬੰਨਵਾਲਾ ਹਨੂਵੰਤਾ 'ਚ ਕਣਕਾਂ ਦਾ ਹੋਇਆ ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।