15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਵਿਧਾਇਕ ਗੋਲਡੀ ਕੰਬੋਜ ਵਲੋਂ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਤੂਫ਼ਾਨੀ ਦੌਰਾ, ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 06-04-2026
ਫ਼ਾਜ਼ਿਲਕਾ, 5 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਅਤੇ ਗੜੇ੍ਹਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਅਰਨੀਵਾਲਾ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਪਿੰਡ ਪਾਕਾ, ਬੰਨਾਵਾਲਾ, ਜੰਡਵਾਲਾ ਭੀਮੇਸ਼ਾਹ, ਝੋਟਿਆਂ ਵਾਲੀ, ਮਹੂਆਣਾ ਬੋਦਲਾ, ਘਟਿਆ ਵਾਲੀ ਜੱਟਾਂ, ਟਾਹਲੀ ਵਾਲਾ ਬੋਦਲਾ, ਸਜਰਾਣਾ, ਕਮਾਲ ਵਾਲਾ, ਮੰਮੂ ਖੇੜਾ ਖਾਟਵਾਂ, ਕੁਹਾੜਿਆਂ ਵਾਲੀ, ਮੁਰਾਦ ਵਾਲਾ ਦਲ ਸਿੰਘ ਅਤੇ ਅਰਨੀਵਾਲਾ ਸਮੇਤ ਕਈ ਹੋਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ | ਵਿਧਾਇਕ ਗੋਲਡੀ ਕੰਬੋਜ ਨੇ ਖ਼ੁਦ ਖੇਤਾਂ ਵਿਚ ਜਾ ਕੇ ਜ਼ਮੀਨ 'ਤੇ ਵਿਛੀ ਹੋਈ ਕਣਕ ਦੀ ਫ਼ਸਲ ਨੂੰ ਦੇਖਿਆ ਅਤੇ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ | ਕਿਸਾਨਾਂ ਨੂੰ ਹੌਸਲਾ ਦਿੰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਨੁਕਸਾਨ ਦੀ ਵਿਸਤਰਿਤ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਜੋ ਪੀੜਤ ਕਿਸਾਨਾਂ ਨੂੰ ਬਣਦਾ ਢੁਕਵਾਂ ਮੁਆਵਜ਼ਾ ਦਿਵਾਇਆ ਜਾ ਸਕੇ | ਮੌਕੇ 'ਤੇ ਮੌਜੂਦ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਤੁਰੰਤ ਖੇਤਾਂ ਦਾ ਦੌਰਾ ਕਰਕੇ ਨੁਕਸਾਨ ਦਾ ਅਨੁਮਾਨ ਲਗਾਇਆ ਜਾਵੇ | ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਅਰਨੀਵਾਲਾ, ਹਲਕਾ ਪਟਵਾਰੀ, ਕਾਨੂੰਗੋ ਅਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਦਾ ਦਬੰਗ ਸਰਪੰਚ ਅਫ਼ੀਮ ਅਤੇ ਅÏਡੀ ਕਾਰ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਸਰਕਾਰੀ ਸਕੂਲ 'ਚ ਚੋਰੀ ਕਰਦਾ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।