15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਮਮਦੋਟ ਅਤੇ ਪਿੰਡ ਹਜ਼ਾਰਾ ਸਿੰਘ ਵਾਲਾ ਦਾ ਕੀਤਾ ਦੌਰਾ

ਅਜੀਤ ਡੈਸਕ 06-04-2026
ਮਮਦੋਟ, 5 ਅਪ੍ਰੈਲ(ਸੁਖਦੇਵ ਸਿੰਘ ਸੰਗਮ, ਰਾਜਿੰਦਰ ਹਾਂਡਾ)-ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵਲੋਂ ਮਮਦੋਟ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਵਾਟਰ ਸਪਲਾਈ 'ਤੇ ਘਰੇਲੂ ਬੋਰਾਂ ਦਾ ਦੂਸ਼ਿਤ ਹੋਇਆ ਪਾਣੀ ਪੀਣ ਕਾਰਨ ਫੈਲੀਆਂ ਬਿਮਾਰੀਆਂ ਤੋਂ ਬਚਾਅ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਸਰਕਾਰੀ ਸੈਕੰਡਰੀ ਸਕੂਲ ਹਜ਼ਾਰਾ ਸਿੰਘ ਵਾਲਾ ਵਿਖੇ ਖੜੇ ਖੜੋਤੇ ਉਨ੍ਹਾਂ ਨੇ ਸਿਹਤ ਵਿਭਾਗ, ਵਾਟਰ ਸਪਲਾਈ ਵਿਭਾਗ, ਪੰਚਾਇਤ ਵਿਭਾਗ ਅਤੇ ਵੈਟਰਨਰੀ ਵਿਭਾਗ ਦੇ ਅਧਿਕਾਰੀਆਂ ਤੋਂ ਮੌਜੂਦਾ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕੀਤੀ | ਇਸ ਮੌਕੇ ਪਿੰਡ ਵਾਸੀਆਂ ਵਲੋਂ ਵਾਰ-ਵਾਰ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮੰਤਰੀ ਸਾਹਿਬ ਦੇ ਆਲ਼ੇ-ਦੁਆਲੇ ਲੀਡਰਸ਼ਿਪ ਅਤੇ ਅਫ਼ਸਰਸ਼ਾਹੀ ਦੀ ਭੀੜ ਕਾਰਨ ਲੋਕਾਂ ਦੀ ਸੁਚੱਜੀ ਗੱਲ ਨਾ ਹੋ ਸਕੀ, ਜਿਸ ਕਰਕੇ ਸਿਹਤ ਮੰਤਰੀ ਦੇ ਇਸ ਦੌਰੇ ਤੋਂ ਜ਼ਿਆਦਾਤਰ ਪਿੰਡ ਵਾਸੀ ਨਾਖ਼ੁਸ਼ ਹੀ ਨਜ਼ਰ ਆਏ | ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਮੰਤਰੀ ਸਾਹਿਬ ਦੇ ਦੌਰੇ ਤੋਂ ਕਾਫ਼ੀ ਉਮੀਦਾਂ ਸਨ ਪਰੰਤੂ ਉਨ੍ਹਾਂ ਨੇ ਪਿੰਡ ਜਾ ਲੋਕਾਂ ਵਾਸਤੇ ਸਰਕਾਰ ਦੀ ਤਰਫ਼ੋਂ ਕੋਈ ਐਲਾਨ ਨਹੀਂ ਕੀਤਾ | ਇਸ ਉਪਰੰਤ ਸਿਹਤ ਮੰਤਰੀ ਵਲੋਂ ਕਸਬਾ ਮਮਦੋਟ ਦੇ ਸਿਵਲ ਹਸਪਤਾਲ ਦਾ ਵੀ ਮੁਆਇਨਾ ਕੀਤਾ ਤੇ ਇਲਾਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਰਕਾਰੀ ਸਿਹਤ ਸੇਵਾਵਾਂ ਦੀ ਸਥਾਨਕ ਪ੍ਰਸ਼ਾਸਨ ਤੋਂ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਉਨ੍ਹਾਂ ਨੇ ਗੱਲ ਬਾਤ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਪਿੰਡ ਹਜ਼ਾਰਾ ਸਿੰਘ ਵਾਲਾ ਵਿਚ ਲਗਾਤਾਰ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੱਕੇ ਤੌਰ 'ਤੇ ਪਿੰਡ ਵਿਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕਰਕੇ ਬਿਮਾਰ ਲੋਕਾਂ ਦਾ ਸਰਕਾਰੀ ਹਸਪਤਾਲਾਂ ਇਲਾਜ ਕੀਤਾ ਜਾ ਰਿਹਾ ਹੈ | ਸਿਹਤ ਮੰਤਰੀ ਨੇ ਆਖਿਆ ਕਿ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ | ਜ਼ਿਕਰਯੋਗ ਹੈ ਕਿ ਇਸ ਪਿੰਡ ਵਿਚ ਮਾੜੇ ਪਾਣੀ ਕਾਰਨ ਪੈਦਾ ਹੋਈਆਂ ਪੀਲੀਏ ਅਤੇ ਹੋਰ ਨਾਮੁਰਾਦ ਬਿਮਾਰੀਆਂ ਨਾਲ ਕਰੀਬ ਇਕ ਦਰਜਨ ਘਰੇਲੂ ਪਸ਼ੂ ਵੀ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਤੇ ਇਸ ਬਿਮਾਰੀ ਕਾਰਨ ਹੁਣ ਤੱਕ ਦੋ ਜਣਿਆਂ ਦੀ ਮੌਤ ਹੋ ਚੁੱਕੀ ਹੈ ਜਿੰਨਾ ਦੇ ਪਰਿਵਾਰਾਂ ਲਈ ਮੰਤਰੀ ਵਲੋਂ ਸਰਕਾਰੀ ਆਰਥਿਕ ਮਦਦ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ | ਇਸ ਮੌਕੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ, ਸਿਵਲ ਸਰਜਨ ਫਿਰੋਜ਼ਪੁਰ ਡਾਕਟਰ ਰਾਜੀਵ,ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਬਲਰਾਜ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੇਜਰ ਸਿੰਘ ਬੁਰਜੀ, ਐਸ.ਐਮ.ਓ ਮਮਦੋਟ ਡਾ.ਰੇਖਾ ਭੱਟੀ, ਬੀ.ਡੀ.ਪੀ.ਓ ਮਮਦੋਟ ਵਿਪਨ ਸਿੰਘ, ਥਾਣਾ ਮੁਖੀ ਮਮਦੋਟ ਇੰਸਪੈਕਟਰ ਹਰਿੰਦਰ ਸਿੰਘ ਚਮੇਲੀ, ਸਰਪੰਚ ਬਲਵਿੰਦਰ ਸਿੰਘ ਲੱਡੂ ਅਤੇ ਸਰਪੰਚ ਗੁਰਨਾਮ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਗਰੁੱਪ-ਡੀ ਦੀ ਭਰਤੀ ਪ੍ਰੀਖਿਆ ਸਫਲਤਾਪੂਰਵਕ ਸੰਪੰਨ ਅਗਲੀ ਖ਼ਬਰ 'ਆਪ' ਦਾ ਦਬੰਗ ਸਰਪੰਚ ਅਫ਼ੀਮ ਅਤੇ ਅÏਡੀ ਕਾਰ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।