16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਗਰੁੱਪ-ਡੀ ਦੀ ਭਰਤੀ ਪ੍ਰੀਖਿਆ ਸਫਲਤਾਪੂਰਵਕ ਸੰਪੰਨ

ਅਜੀਤ ਡੈਸਕ 06-04-2026

ਫ਼ਾਜ਼ਿਲਕਾ, 5 ਅਪ੍ਰੈਲ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਵਚਨਬੱਧਤਾ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਗਰੁੱਪ-ਡੀ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਕਰਵਾਈ ਗਈ | ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਦੀ ਦੇਖ-ਰੇਖ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਇਹ ਪ੍ਰੀਖਿਆ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਸਫਲਤਾਪੂਰਵਕ ਨੇਪਰੇ ਚੜ੍ਹੀ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 22 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 10 ਕੇਂਦਰ ਫ਼ਾਜ਼ਿਲਕਾ ਅਤੇ 12 ਕੇਂਦਰ ਅਬੋਹਰ ਵਿਚ ਬਣਾਏ ਗਏ ਸਨ | ਇਸ ਪ੍ਰੀਖਿਆ ਲਈ ਜ਼ਿਲ੍ਹੇ ਵਿਚ ਕੁੱਲ 8718 ਉਮੀਦਵਾਰ ਰਜਿਸਟਰਡ ਸਨ ਜਿਨ੍ਹਾਂ ਵਿਚੋਂ 5872 ਉਮੀਦਵਾਰ ਹਾਜ਼ਰ ਰਹੇ ਜਦਕਿ 2846 ਪ੍ਰੀਖਿਆਰਥੀ ਗੈਰ-ਹਾਜ਼ਰ ਪਾਏ ਗਏ | ਪ੍ਰਸ਼ਾਸਨ ਵਲੋਂ ਹਰੇਕ ਕੇਂਦਰ ਲਈ ਵਿਸ਼ੇਸ਼ ਤੌਰ 'ਤੇ ਡਿਊਟੀ ਮੈਜਿਸਟਰੇਟ ਤਾਇਨਾਤ ਕੀਤੇ ਗਏ ਸਨ | ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਸੰਚਾਲਿਤ ਇਸ ਪ੍ਰੀਖਿਆ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ | ਫ਼ਾਜ਼ਿਲਕਾ ਲਈ 'ਸਕੂਲ ਆਫ਼ ਐਮੀਨੈਂਸ' ਅਤੇ ਅਬੋਹਰ ਲਈ 'ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ' ਨੂੰ ਨੋਡਲ ਸੈਂਟਰ ਬਣਾਇਆ ਗਿਆ ਸੀ | ਸਿੱਖਿਆ ਅਧਿਕਾਰੀਆਂ ਨੇ ਵੱਖ-ਵੱਖ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਪ੍ਰੀਖਿਆਰਥੀਆਂ ਦੀ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ | ਇਸ ਪ੍ਰਕਿਰਿਆ ਨੂੰ ਸਫਲ ਬਣਾਉਣ ਵਿਚ ਸਮੂਹ ਸਕੂਲ ਮੁਖੀਆਂ, ਸੁਪਰਡੈਂਟਾਂ ਅਤੇ ਨਿਗਰਾਨ ਸਟਾਫ਼ ਨੇ ਅਹਿਮ ਯੋਗਦਾਨ ਪਾਇਆ |

ਪਿਛਲੀ ਖ਼ਬਰ ਕਾਰ 'ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਥਾਣਾ ਲੱਖੋ ਕੇ ਬਹਿਰਾਮ ਸਾਹਮਣੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਕੀਤਾ ਜਾਮ ਅਗਲੀ ਖ਼ਬਰ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਮਮਦੋਟ ਅਤੇ ਪਿੰਡ ਹਜ਼ਾਰਾ ਸਿੰਘ ਵਾਲਾ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।