16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਤੇਜ਼ ਰਫ਼ਤਾਰ ਕਾਰ ਨੇ ਖੜ੍ਹੀ ਕਾਰ ਨੂੰ ਮਾਰੀ ਟੱਕਰ

ਅਜੀਤ ਡੈਸਕ 06-04-2026
ਫ਼ਾਜ਼ਿਲਕਾ, 5 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਸਲੇਮਸ਼ਾਹ ਬਾਜ਼ਾਰ ਵਿਚ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੀ ਇਕ ਹੋਰ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਖੜ੍ਹੀ ਕਾਰ ਅੱਗੇ ਲੱਗੇ ਇਕ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ | ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਮਹਿਲਾ ਲਵਪ੍ਰੀਤ ਕੌਰ ਇਕ ਨਿੱਜੀ ਹਸਪਤਾਲ ਵਿਚ ਚੈੱਕਅਪ ਲਈ ਆਈ ਸੀ | ਜਦੋਂ ਉਹ ਡਾਕਟਰ ਨੂੰ ਦਿਖਾਉਣ ਲਈ ਅੰਦਰ ਗਈ ਤਾਂ ਉਸ ਦੀ ਕਾਰ ਬਾਹਰ ਪਾਰਕ ਕੀਤੀ ਹੋਈ ਸੀ ਅਤੇ ਉਸ ਦੀ ਲੜਕੀ ਕਾਰ ਵਿਚ ਹੀ ਮੌਜੂਦ ਸੀ | ਇਸੇ ਦੌਰਾਨ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ | ਹਾਦਸੇ ਤੋਂ ਬਾਅਦ ਮੁਲਜ਼ਮ ਕਾਰ ਚਾਲਕ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਉੱਥੇ ਮੌਜੂਦ ਲੋਕਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ | ਲਵਪ੍ਰੀਤ ਕੌਰ ਨੇ ਦੋਸ਼ ਲਾਇਆ ਕਿ ਕਾਰ ਚਾਲਕ ਸ਼ਰਾਬ ਦੇ ਨਸ਼ੇ ਵਿਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ | ਟੱਕਰ ਕਾਰਨ ਦੋਵਾਂ ਗੱਡੀਆਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਸੜਕ ਹਾਦਸੇ ਵਿਚ 2 ਨੌਜਵਾਨ ਗੰਭੀਰ ਜ਼ਖਮੀ ਅਗਲੀ ਖ਼ਬਰ ਮਯੰਕ ਫਾਊਾਡੇਸ਼ਨ ਵਲੋਂ ਹੈਲਥ ਵੈਲਫੇਅਰ ਸੁਸਾਇਟੀ ਪਟਿਆਲਾ ਦਾ ਫ਼ਿਰੋਜ਼ਪੁਰ ਦੌਰੇ ਦੌਰਾਨ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।