17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜਨ ਸੇਵਾ ਸੁਸਾਇਟੀ ਵਲੋਂ 17 ਲੋੜਵੰਦ ਪਰਿਵਾਰਾਂ ਅਤੇ 10 ਟੀ.ਬੀ. ਦੇ ਮਰੀਜ਼ਾਂ ਨੂੰ ਰਾਸ਼ਨ ਵੰਡਿਆ

ਅਜੀਤ ਡੈਸਕ 06-04-2026
ਫ਼ਾਜ਼ਿਲਕਾ, 5 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਜਨ ਸੇਵਾ ਸੁਸਾਇਟੀ ਵਲੋਂ ਆਪਣੀ ਲੋਕ ਭਲਾਈ ਮੁਹਿੰਮ ਤਹਿਤ 17 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਅਤੇ 10 ਟੀਬੀ ਮਰੀਜ਼ਾਂ ਨੂੰ ਵਿਸ਼ੇਸ਼ ਪ੍ਰੋਟੀਨ ਕਿੱਟਾਂ ਵੰਡੀਆਂ ਗਈਆਂ | ਇਹ ਸਮਾਗਮ ਸੁਸਾਇਟੀ ਦੇ ਸਰਪ੍ਰਸਤ ਰਤਨ ਗਰੋਵਰ, ਪ੍ਰਧਾਨ ਰਮਨ ਸੇਤੀਆ ਅਤੇ ਹੋਰ ਅਹੁਦੇਦਾਰਾਂ ਦੀ ਅਗਵਾਈ ਹੇਠ ਸੰਪੰਨ ਹੋਇਆ | ਸੁਸਾਇਟੀ ਦੇ ਮੈਂਬਰ ਪਵਨ ਬੱਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸੰਬਰ 2021 ਤੋਂ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ ਲਗਾਤਾਰ ਜਾਰੀ ਹੈ | ਇਸ ਤਹਿਤ ਉਨ੍ਹਾਂ ਨੇ ਬਜ਼ੁਰਗਾਂ, ਵਿਧਵਾਵਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਦੀ ਮਦਦ ਕੀਤੀ ਜਾਂਦੀ ਹੈ, ਜਿਨ੍ਹਾਂ ਦਾ ਕੋਈ ਸਹਾਰਾ ਨਹੀਂ ਹੈ | ਇਸੇ ਤਰ੍ਹਾਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਟੀਬੀ ਦੇ ਮਰੀਜ਼ਾਂ ਨੂੰ ਤੀਜੇ ਮਹੀਨੇ ਦੀਆਂ ਪੋ੍ਰਟੀਨ ਯੁਕਤ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਤਾਂ ਜੋ ਉਹ ਜਲਦੀ ਸਿਹਤਯਾਬ ਹੋ ਸਕਣ | ਸਮਾਗਮ ਦੌਰਾਨ ਜ਼ਿਲ੍ਹਾ ਟੀ ਬੀ ਅਫ਼ਸਰ ਡਾ. ਨੀਲੂ ਚੁੱਘ ਨੇ ਮਰੀਜ਼ਾਂ ਨੂੰ ਦਵਾਈ ਦੇ ਨਾਲ-ਨਾਲ ਪੌਸ਼ਟਿਕ ਖ਼ੁਰਾਕ ਅਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੱਤੀ | ਸੁਸਾਇਟੀ ਦੇ ਪ੍ਰਧਾਨ ਰਮਨ ਸੇਤੀਆ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਲੋੜਵੰਦਾਂ ਦੀ ਸਹਾਇਤਾ ਲਈ ਨਵੇਂ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਸੁਸਾਇਟੀ ਦੇ ਕਈ ਮੈਂਬਰ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਵਿਸ਼ੇਸ਼ ਦੌਰਾ ਅਗਲੀ ਖ਼ਬਰ ਗੁਰੂਹਰਸਹਾਏ ਵਿਖੇ ਵਿਸ਼ਾਲ 'ਸਾਈਕਲ ਕੈਂਪੇਨ' ਦਾ ਸਫਲ ਆਯੋਜਨ-400 ਤੋਂ ਵੱਧ ਸਾਈਕਲਿਸਟਾਂ ਨੇ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।