17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਵਿਸ਼ੇਸ਼ ਦੌਰਾ

ਅਜੀਤ ਡੈਸਕ 06-04-2026
ਫ਼ਿਰੋਜ਼ਪੁਰ, 5 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਹਤਿੰਦਰ ਕੌਰ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਆਪਣੀ ਟੀਮ ਨਾਲ ਹਸਪਤਾਲ ਦੇ ਵੱਖ-ਵੱਖ ਵਾਰਡਾਂ 'ਚ ਇਲਾਜ ਅਧੀਨ ਮਰੀਜ਼ਾਂ ਦਾ ਹਾਲ ਚਾਲ ਜਾਣਿਆ 'ਤੇ ਮਿਲ ਰਹੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਪਿੰਡ ਹਜ਼ਾਰਾ ਸਿੰਘ ਵਾਲਾ ਤੋਂ ਸਾਹਮਣੇ ਆਏ ਲੈਪਟੋਸਪਾਇਰੋਸਿਸ ਬਿਮਾਰੀ ਕਰਕੇ ਦਾਖ਼ਲ ਹੋਏ ਮਰੀਜ਼ ਬੱਚਿਆਂ ਦਾ ਹਾਲ ਜਾਣਿਆ ਤੇ ਡਾਕਟਰ ਸਾਹਿਬਾਨ ਨੂੰ ਵਿਸ਼ੇਸ਼ ਧਿਆਨ ਦੇਣ, ਸਾਰੇ ਮਰੀਜ਼ਾਂ ਖਾਸ ਕਰਕੇ ਬੱਚਿਆਂ ਨੂੰ ਸਮੇਂ ਸਿਰ ਅਤੇ ਢੰਗ ਨਾਲ ਇਲਾਜ ਮੁਹੱਈਆ ਕਰਵਾਉਣ ਲਈ ਵੀ ਆਦੇਸ਼ ਦਿੱਤੇ | ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ ਵਲੋਂ ਹਸਪਤਾਲ ਵਿਚਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਿੱਛੋਂ ਸਟਾਫ ਨਾਲ ਖਾਸ ਮੀਟਿੰਗ ਵੀ ਕੀਤੀ ਗਈ | ਡਾ. ਹਤਿੰਦਰ ਕੌਰ ਨੇ ਸਟਾਫ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਡਿਊਟੀ ਸਮੇਂ ਸਿਰ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਹਸਪਤਾਲ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਬਿਮਾਰੀ ਤੋਂ ਬਚਾਅ ਲਈ ਸਹੀ ਜਾਣਕਾਰੀ ਦੇਣ 'ਤੇ ਵੀ ਜ਼ੋਰ ਦੇਣ ਬਾਰੇ ਕਿਹਾ | ਉਨ੍ਹਾਂ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ, ਦਵਾਈਆਂ ਅਤੇ ਜ਼ਰੂਰੀ ਸਾਜ਼ੋ-ਸਾਮਾਨ ਦੀ ਲਗਾਤਾਰ ਉਪਲਬਧਤਾ ਯਕੀਨੀ ਬਣਾਉਣ 'ਤੇ ਹਸਪਤਾਲ ਵਿਚ ਆਉਣ ਵਾਲੇ ਹਰ ਮਰੀਜ਼ ਨੂੰ ਬਿਹਤਰ ਅਤੇ ਸੰਵੇਦਨਸ਼ੀਲ ਸੇਵਾ ਪ੍ਰਦਾਨ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ | ਅੰਤ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਹੈ | ਇਸ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ | ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਏ ਜਾਣ ਅਤੇ ਮਰੀਜ਼ਾਂ ਦੀ ਸੰਭਾਲ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਹੋਵੇ | ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ, ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਢੀਂਗਰਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ, ਡਾ. ਜਤਿੰਦਰ ਕੋਛੜ, ਡਾ. ਪੰਕਜ ਗੁਪਤਾ, ਡਾ. ਵਿਸ਼ਾਲ ਬਜਾਜ, ਡਾ. ਇਸ਼ਾ ਨਰੂਲਾ, ਡਾ. ਪੂਜਾ, ਡਾ. ਰੂਫ਼ਲ, ਡਾ. ਪ੍ਰਤੀਕ ਸ਼ਰਮਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਸੁਪਰਡੈਂਟ ਵਿਪਨ ਸ਼ਰਮਾ, ਪੀ.ਏ ਟੂ ਸਿਵਲ ਸਰਜਨ ਵਿਕਾਸ ਕਾਲੜਾ ਤੇ ਸੁਮੀਤ ਗਿੱਲ ਵੀ ਮੌਜੂਦ ਸਨ |
ਪਿਛਲੀ ਖ਼ਬਰ ਆਪ, ਅਕਾਲੀ ਦਲ ਅਤੇ ਭਾਜਪਾ ਛੱਡ ਕੇ ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ 2027 'ਚ ਜਿਤਾਉ, ਕਾਂਗਰਸ ਦਾ ਰਾਜ ਲਿਆਉ-ਪਿੰ... ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ 17 ਲੋੜਵੰਦ ਪਰਿਵਾਰਾਂ ਅਤੇ 10 ਟੀ.ਬੀ. ਦੇ ਮਰੀਜ਼ਾਂ ਨੂੰ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।