18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 06-04-2026
ਜਲਾਲਾਬਾਦ, 5 ਅਪ੍ਰੈਲ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਰਾਣਾ ਮੁਕਤਸਰ ਅੱਡੇ ਪਾਸ ਓਵਰਬਿ੍ਜ ਹੇਠਾਂ ਗਸ਼ਤ ਕਰ ਰਹੀ ਸੀ ਤਾਂ ਜੋਨੀ ਪੁੱਤਰ ਪੂਰਨ ਸਿੰਘ ਵਾਸੀ ਜੰਮੂ ਬਸਤੀ ਅਤੇ ਕਮਲ ਕੁਮਾਰ ਉਰਫ਼ ਸੋਨੂੰ ਪੁੱਤਰ ਰਮੇਸ਼ ਕੁਮਾਰ ਵਾਸੀ ਮੁਹੱਲਾ ਰਠੌੜਾ ਵਾਲਾ ਨੂੰ ਸ਼ੱਕ ਦੇ ਬਿਨਾ 'ਤੇ ਕਾਬੂ ਕੀਤਾ ਗਿਆ | ਉਨ੍ਹਾਂ ਵਲੋਂ ਸੁੱਟੇ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਨਸ਼ੀਲੀਆਂ ਗੋਲੀਆਂ ਸਮੇਤ 2 ਔਰਤਾਂ ਕਾਬੂ
ਜਲਾਲਾਬਾਦ, 5 ਅਪ੍ਰੈਲ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਲਿੰਕ ਰੋਡ ਨਾਨਕ ਨਗਰੀ ਪੁੱਜਣ 'ਤੇ 2 ਅÏਰਤਾਂ ਪੁਲਿਸ ਨੂੰ ਦੇਖ ਕੇ ਖਿਸਕਣ ਲੱਗੀਆਂ | ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਪ੍ਰੇਮੋ ਬਾਈ ਪਤਨੀ ਮਹਿੰਦਰ ਸਿੰਘ ਅਤੇ ਸੀਮਾ ਰਾਣੀ ਪਤਨੀ ਗੁਰਦੇਵ ਸਿੰਘ ਵਾਸੀ ਪਿੰਡ ਮੋਹਰ ਸਿੰਘ ਵਾਲਾ ਉਰਫ਼ ਧਰਮੂ ਵਾਲਾ ਨੂੰ ਕਾਬੂ ਕੀਤਾ | ਤਲਾਸ਼ੀ ਦੌਰਾਨ ਪ੍ਰੇਮੋ ਬਾਈ ਕੋਲੋਂ 30 ਗੋਲੀਆਂ ਅਤੇ ਸੀਮਾ ਰਾਣੀ ਪਾਸੋਂ 30 ਗੋਲੀਆਂ ਨਸ਼ੀਲੀਆਂ (ਕੁੱਲ 60 ਗੋਲੀਆਂ) ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਅਵਾਰਾ ਪਸ਼ੂ ਨਾਲ ਟਕਰਾਈ ਕਾਰ, ਪਤੀ-ਪਤਨੀ 'ਤੇ ਬੇਟੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।