15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੰਜਾਬ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦੀ ਕਣਕ ਦੀ ਤੁਰੰਤ ਖ਼ਰੀਦ ਸ਼ੁਰੂ ਕਰਵਾਏ-ਕੁਲਬੀਰ ਸਿੰਘ ਜ਼ੀਰਾ

ਅਜੀਤ ਡੈਸਕ 15-04-2026
ਜ਼ੀਰਾ, 14 ਅਪ੍ਰੈਲ (ਰਜਨੀਸ਼ ਕਥੂਰੀਆ)-ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਸਰਕਾਰ ਤੋਂ ਮੰਡੀਆਂ ਵਿਚੋਂ ਕਿਸਾਨਾਂ ਦੀ ਕਣਕ ਦੀ ਫਸਲ ਦੀ ਤੁਰੰਤ ਖ਼ਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਹੈ | ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਮੀਂਹ, ਝੱਖੜ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਕਣਕ ਦੀ ਫਸਲ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ ਅਤੇ ਹੁਣ ਕੁਝ ਦਿਨਾਂ ਤੋਂ ਮੌਸਮ ਠੀਕ ਹੋਣ ਕਰਕੇ ਜਦੋਂ ਕਿਸਾਨ ਆਪਣੀ ਕਣਕ ਦੀ ਕਟਾਈ ਕਰਕੇ ਫਸਲ ਵੇਚਣ ਲਈ ਮੰਡੀਆਂ ਵਿਚ ਲਿਆਏ ਹਨ ਤਾਂ ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ | ਜਿਸ ਕਰਕੇ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ | ਉਹਨਾਂ ਕਿਹਾ ਕਿ ਇਹ ਸਭ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ ਅਤੇ ਕਿਸਾਨਾਂ ਨੂੰ ਜਾਣ ਬੁੱਝ ਕੇ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ | ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਦੇਸ਼ ਦੇ ਅੰਨ-ਭੰਡਾਰ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਕਿਸਾਨੀ ਨੂੰ ਚੁਫੇਰਿਓਾ ਮਾਰ ਪੈਂਦੀ ਹੈ | ਜਿਸ ਕਰਕੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਆਰਥਿਕ ਪੱਖੋਂ ਕਮਜ਼ੋਰ ਹੋ ਕੇ ਖੁਦਕੁਸ਼ੀਆਂ ਦਾ ਰਸਤਾ ਅਪਣਾਉਣ ਲਈ ਮਜਬੂਰ ਹੋ ਜਾਂਦੇ ਹਨ | ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕਾਰਜ ਕਾਲ ਦੌਰਾਨ ਕਿਸਾਨ 24 ਘੰਟਿਆਂ ਵਿਚ ਫਸਲ ਵੇਚ ਕੇ ਆਪਣੇ ਘਰਾਂ ਨੂੰ ਚਲੇ ਜਾਂਦੇ ਸਨ ਅਤੇ ਪੇਮੈਂਟ ਉਹਨਾਂ ਦੇ ਖਾਤਿਆਂ ਵਿਚ ਪੈ ਜਾਂਦੀ ਸੀ, ਪਰ ਅੱਜ ਆਪਣੇ ਆਪ ਨੂੰ ਕਿਸਾਨਾਂ ਦਾ ਹਿਤੈਸ਼ੀ ਅਖਵਾਉਣ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਾਜ ਵਿਚ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਤੁਰੰਤ ਕਣਕ ਦੀ ਖ਼ਰੀਦ ਸ਼ੁਰੂ ਕਰਵਾਏ-ਬੀ.ਕੇ.ਯੂ. ਲੱਖੋਵਾਲ ਅਗਲੀ ਖ਼ਬਰ ਮੰਡੀਆਂ ਵਿਚ ਕੀਤੇ ਪ੍ਰਬੰਧਾਂ ਸੰਬੰਧੀ ਆਪ ਸਰਕਾਰ ਦੇ ਝੂਠੇ ਦਾਅਵਿਆਂ ਦੀ ਨਿਕਲੀ ਫ਼ੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।