15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਸ਼ਰਧਾ ਨਾਲ ਮਨਾਈ

ਅਜੀਤ ਡੈਸਕ 15-04-2026
ਫਿਰੋਜ਼ਪੁਰ, 14 ਅਪ੍ਰੈਲ(ਸੁਖਵਿੰਦਰ ਸਿੰਘ)-ਅੰਬੇਡਕਰ ਜਯੰਤੀ ਮੌਕੇ ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸਿਖ਼ਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦਿਆਂ ਕਿਹਾ ਕਿ ਅੱਜ ਸਾਰਾ ਦੇਸ਼ ਬਾਬਾ ਸਾਹਿਬ ਨੂੰ ਸਤਿਕਾਰ ਭੇਟ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇਸ਼ ਦੇ ਮਹਾਨ ਸਪੂਤ ਸਨ ਅਤੇ ਉਨ੍ਹਾਂ ਨੇ ਭਾਰਤ ਨੂੰ ਇਕ ਅਜਿਹਾ ਸੰਵਿਧਾਨ ਦਿੱਤਾ ਜਿਸ ਦੀ ਬਰਾਬਰੀ ਦੁਨੀਆ ਦੇ ਕਿਸੇ ਵੀ ਹੋਰ ਦੇਸ਼ ਦਾ ਸੰਵਿਧਾਨ ਨਹੀਂ ਕਰ ਸਕਦਾ | ਉਨ੍ਹਾਂ ਦੇ ਲਿਖੇ ਸੰਵਿਧਾਨ ਦੀ ਬਦੌਲਤ ਹੀ ਭਾਰਤ ਅੱਜ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ | ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਸੰਵਿਧਾਨ ਰਾਹੀਂ ਬਾਬਾ ਸਾਹਿਬ ਨੇ ਦੇਸ਼ ਦੇ ਕਰੋੜਾਂ ਦੱਬੇ-ਕੁੱਚਲੇ ਵਰਗਾਂ ਜਿਵੇਂ ਕਿ ਅਨੁਸੂਚਿਤ ਜਾਤੀਆਂ, ਕਬੀਲਿਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਰੱਖਿਆ ਕੀਤੀ | ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਬਾਬਾ ਸਾਹਿਬ ਵੱਲੋਂ ਦਿੱਤੇ ਗਏ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ਲਈ ਹਰ ਵੇਲੇ ਵਚਨਬੱਧ ਹੈ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਵਿਚ ਸ਼ਮੂਲੀਅਤ ਅਗਲੀ ਖ਼ਬਰ ਮੱਖੂ ਵਿਖੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।