15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਵਿਚ ਸ਼ਮੂਲੀਅਤ

ਅਜੀਤ ਡੈਸਕ 15-04-2026
ਮਮਦੋਟ, 14 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਹੋਰ ਵੀ ਮਜ਼ਬੂਤੀ ਮਿਲੀ ਜੱਦੋ ਬਲਾਕ ਮਮਦੋਟ ਦੇ ਪਿੰਡ ਰਾਓ ਕਿ ਦੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ | ਇਸ ਮੌਕੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਸ਼ਾਮਲ ਹੋਣ-ਵਾਲੇ ਦੋ ਪੰਚਾਇਤ ਮੈਂਬਰ ਲਖਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ, ਮੱਖਣ ਸਿੰਘ ਬੀਬੀ ਨਾਨਕੋ ਆਦਿ ਦਾ ਸੁਆਗਤ ਕਰਦੇ ਹੋਏ ਉਨ੍ਹਾਂ ਨੂੰ ''ਜੀ ਆਇਆਂ ਆਖਿਆ'' ਅਤੇ ਪਾਰਟੀ ਵਿਚ ਵਿਸ਼ੇਸ਼ ਮਾਨ-ਸਨਮਾਨ ਦਿਵਾਉਣ ਦਾ ਭਰੋਸਾ ਵੀ ਦਿੱਤਾ | ਇਸ ਦੌਰਾਨ ਹਲਕਾ ਇੰਚਾਰਜ ਆਸ਼ੂ ਬੰਗੜ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੀ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਨਾਂਹ-ਪੱਖੀ ਰਹੀ ਹੈ | ਜਿਸ ਦੇ ਚੱਲਦਿਆਂ ਪੰਜਾਬ ਭਰ ਦੇ ਲੋਕ ਸਰਕਾਰ ਤੋਂ ਦੁਖੀ ਹੋ ਕੇ ਕਾਂਗਰਸ ਪਾਰਟੀ ਨੂੰ ਸੂਬੇ ਦੀ ਵਗੋਡਰ ਸੌਂਪਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਸਿਰਫ਼ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ | ਇਸ ਮੌਕੇ ਪੁਸ਼ਪਿੰਦਰ ਸਿੰਘ ਸੰਧੂ, ਬਲਜਿੰਦਰ ਸਿੰਘ ਖਿੰਦ, ਚੰਦ ਸਿੰਘ ਨੰਬਰਦਾਰ, ਖਿੰਡਾ ਸਿੰਘ ਸਾਬਕਾ ਮੈਂਬਰ ਮੁਖ਼ਤਿਆਰ ਸਿੰਘ ਪ੍ਰਧਾਨ, ਸੋਹਣ ਸਿੰਘ ਸਾਬਕਾ ਮੈਂਬਰ, ਪਾਲਾ ਸਿੰਘ, ਫੰੁਮਣ ਸਿੰਘ, ਕੁਲਵੰਤ ਸਿੰਘ ਮਨਦੀਪ ਸਿੰਘ ਅਨਾਰ ਕਲੀ, ਗਗਨ ਗਾਮੇਂ ਵਾਲਾ ਅਤੇ ਪੀ.ਏ ਤਰੁਨ ਬੁੱਟਰ ਵੀ ਮੌਜੁਦ ਸਨ |
ਪਿਛਲੀ ਖ਼ਬਰ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਰੁਲਣ ਲੱਗੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।