16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਰਾਜੀਵ ਅਰੋੜਾ ਬਣੇ ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਨਵੇਂ ਰਜਿਸਟਰਾਰ

ਅਜੀਤ ਡੈਸਕ 15-04-2026
ਫ਼ਿਰੋਜ਼ਪੁਰ, 14 ਅਪ੍ਰੈਲ (ਗੁਰਿੰਦਰ ਸਿੰਘ)-ਡਾ. ਰਾਜੀਵ ਅਰੋੜਾ ਨੇ ਐੱਸ ਬੀ ਐਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਨਵੇਂ ਰਜਿਸਟਰਾਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਉਪ ਕੁਲਪਤੀ ਪ੍ਰੋ ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਉਨ੍ਹਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਤੇ ਆਸ ਪ੍ਰਗਟਾਈ ਕਿ ਡਾ. ਅਰੋੜਾ ਯੂਨੀਵਰਸਿਟੀ ਪ੍ਰਸ਼ਾਸਨ, ਫੈਕਲਟੀ ਅਤੇ ਸਟਾਫ਼ ਦੀਆਂ ਉਮੀਦਾਂ ਤੇ ਖਰੇ ਉੱਤਰਨਗੇ ਅਤੇ ਯੂਨੀਵਰਸਿਟੀ ਦੀ ਤਰੱਕੀ ਲਈ ਰਾਤ ਦਿਨ ਇਮਾਨਦਾਰੀ ਨਾਲ ਮਿਹਨਤ ਕਰਨਗੇ | ਇਸ ਦੇ ਨਾਲ ਉਨ੍ਹਾਂ ਸਾਬਕਾ ਰਜਿਸਟਰਾਰ ਡਾ. ਗ਼ਜ਼ਲਪ੍ਰੀਤ ਅਰਨੇਜਾ ਵਲੋਂ ਬਤੌਰ ਰਜਿਸਟਰਾਰ ਦਿੱਤੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ | ਡਾ. ਰਾਜੀਵ ਅਰੋੜਾ ਦਾ ਪ੍ਰਸ਼ਾਸਨ, ਫੈਕਲਟੀ/ਸਟਾਫ਼ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਚਾਰਜ ਸੰਭਾਲਣ ਉਪਰੰਤ ਡਾ. ਰਾਜੀਵ ਅਰੋੜਾ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ, ਅਕਾਦਮਿਕ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ | ਉਨ੍ਹਾਂ ਨੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਤੋਂ ਸਹਿਯੋਗ ਦੀ ਅਪੀਲ ਕੀਤੀ | ਇਸ ਮੌਕੇ ਯੂਨੀਵਰਸਿਟੀ ਪਰਿਵਾਰ ਵਲੋਂ ਡਾ. ਅਰੋੜਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਯੂਨੀਵਰਸਿਟੀ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਕਾਰਜਕਾਲ ਲਈ ਉਨ੍ਹਾਂ ਦੀ ਅਗਵਾਈ ਸਮਰੱਥਾ 'ਤੇ ਭਰੋਸਾ ਪ੍ਰਗਟ ਕੀਤਾ ਗਿਆ |
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਦੀਆਂ ਮੈਰਿਟ 'ਚ ਆਈਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਸਹੀ ਤਰੀਕੇ ਨਾਲ ਕਰਵਾਏ-ਫੁਰਮਾਨ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।