16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਚਾਰ ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 15-04-2026
ਜ਼ੀਰਾ, 14 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)-ਸਿਟੀ ਥਾਣਾ ਜ਼ੀਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈ ਹੈੱਡ ਕਾਂਸਟੇਬਲ ਮਨਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸੰਬੰਧ ਵਿਚ ਆਵਾਨ ਰੋਡ ਸਨ ਕਿ ਇੱਕ ਸ਼ੱਕੀ ਵਿਅਕਤੀ ਤੋ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ਼ ਗਿਆਨੀ ਪੁੱਤਰ ਗੁਰਦਿਆਲ ਸਿੰਘ ਸਮਾਧੀ ਮਹੱਲਾ ਦੱਸਿਆ ਤਲਾਸ਼ੀ ਦੌਰਾਨ ਉਸ ਕੋਲੋਂ ਚਾਰ ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਸਿਟੀ ਪੁਲਿਸ ਜ਼ੀਰਾ ਵਲੋਂ ਉਸ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਮੰਡੀਆਂ ਵਿਚ ਕਿਸਾਨਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਬਲਦੇਵ ਸਿੰਘ ਜ਼ੀਰਾ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਦੀਆਂ ਮੈਰਿਟ 'ਚ ਆਈਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।