16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

'ਆਪ' ਆਗੂਆਂ ਨੇ ਪੰਜਾਬ ਸਰਕਾਰ ਵਲੋਂ ਲਿਆਂਦੇ ਬੇਅਦਬੀ ਸੋਧ ਬਿੱਲ ਦਾ ਕੀਤਾ ਸਵਾਗਤ

ਅਜੀਤ ਡੈਸਕ 15-04-2026
ਜ਼ੀਰਾ, 14 ਅਪ੍ਰੈਲ (ਹਰਜੀਤ ਸਿੰਘ ਗਿੱਲ)- ਪੰਜਾਬ ਦੀ ਵਿਧਾਨ ਸਭਾ ਵਿਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਪਾਸ ਕਰਨ ਤੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਆਪ ਆਗੂਆਂ ਨੇ ਇਸ ਬਿੱਲ ਨੂੰ ਬੇਅਦਬੀਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਸਖ਼ਤ ਕਦਮ ਦੱਸਿਆ ਹੈ | ਬਲਾਕ ਪ੍ਰਧਾਨ ਹਰਭਗਵਾਨ ਸਿੰਘ ਭੋਲਾ , ਗੁਰਪ੍ਰੀਤ ਸਿੰਘ ਨਾਮਦੇਵ ਵਿਜ਼ਨ, ਸਰਪੰਚ ਰਾਮ ਸਿੰਘ ਗਿੱਲ ਲੌਂਾਗੋਦੇਵਾ ਅਤੇ ਸਰਪੰਚ ਦਲਜੀਤ ਸਿੰਘ ਧਾਲੀਵਾਲ ਝੱਤਰਾ ਨੇ ਕਿਹਾ ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਹੀ ਬੇਅਦਬੀਆਂ ਵਾਲੇ ਦੁਖਾਂਤ ਵਾਪਰਦੇ ਰਹੇ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬੇਅਦਬੀਆਂ ਖ਼ਿਲਾਫ਼ ਇਹ ਬਿੱਲ ਲਿਆਉਣਾ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਵੇਗਾ | ਉਨ੍ਹਾਂ ਕਿਹਾ ਕਿ ਹਰ ਸਿੱਖ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਗੁਰੂ, ਇਸ਼ਟ ਮੰਨਦਾ ਹੋਇਆ ਗੁਰੂ ਸਾਹਿਬ ਪ੍ਰਤੀ ਬੜੀ ਸ਼ਰਧਾ ਤੇ ਵਿਸ਼ਵਾਸ ਰੱਖਦਾ ਹੈ, ਪਰ ਜਦੋਂ ਬੇਅਦਬੀ ਵਾਲੀ ਦੁਖਦਾਈ ਘਟਨਾ ਵਾਪਰਦੀ ਸੀ ਤਾਂ ਹਰ ਇੱਕ ਸ਼ਰਧਾਲੂ ਦੇ ਮਨ ਨੂੰ ਬੜੀ ਗਹਿਰੀ ਸੱਟ ਵੱਜਦੀ ਸੀ | ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਕਮਾਲਗੜ੍ਹ ਉਪ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ, ਰਵਿੰਦਰ ਸਿੰਘ ਰਿੱਪੂ ਸਰਪੰਚ ਵਾੜਾ ਪੋਹ ਵਿੰਡ, ਮਨਪ੍ਰੀਤ ਸਿੰਘ ਸੇਖਵਾਂ ਸਰਪੰਚ, ਪ੍ਰਧਾਨ ਊਧਮ ਸਿੰਘ ਠੱਠਾ ਅਤੇ ਸਰਪੰਚ ਦਲਜੀਤ ਸਿੰਘ ਆਵਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਜ਼ੀਰਾ ਦੇ ਫਾਇਰ ਬਿ੍ਗੇਡ ਵਿਭਾਗ ਵਲੋਂ ਫਾਇਰ ਸੇਫ਼ਟੀ ਹਫ਼ਤਾ ਮਨਾਉਣ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਮੰਡੀਆਂ ਵਿਚ ਕਿਸਾਨਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਬਲਦੇਵ ਸਿੰਘ ਜ਼ੀਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।