ਜ਼ੀਰਾ, 14 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਨਗਰ ਕੌਂਸਲ ਜ਼ੀਰਾ ਦੇ ਫਾਇਰ ਬਿ੍ਗੇਡ ਵਿਭਾਗ ਵਲੋਂ 14 ਅਪ੍ਰੈਲ ਤੋਂ 20 ਅਪ੍ਰੈਲ ਤੱਕ ਮਨਾਏ ਜਾ ਰਹੇ ਫਾਇਰ ਸੇਫ਼ਟੀ ਹਫ਼ਤੇ' ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਫਾਇਰ ਬਿ੍ਗੇਡ ਅਧਿਕਾਰੀ ਗਗਨਦੀਪ ਸਿੰਘ, ਹਰਿਮੰਦਰ ਸਿੰਘ, ਗੁਰਮੁਖ ਸਿੰਘ ਨੇ ਦੱਸਿਆ ਕਿ ਸਮੂਹ ਕਰਮਚਾਰੀਆਂ ਵਲੋਂ ਲੋਕਾਂ ਨੂੰ ਅੱਗ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇਗਾ | ਹਫ਼ਤਾ ਭਰ ਚੱਲਣ ਵਾਲੇ ਇਸ ਪ੍ਰੋਗਰਾਮਾਂ ਦੌਰਾਨ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਹਨਾਂ ਦੱਸਿਆ ਕਿ ਪ੍ਰੋਗਰਾਮ 14 ਅਪ੍ਰੈਲ 1944 ਨੂੰ ਬੰਬੇ ਡੋਕਯਾਰਡ ਜਿਸ ਨੂੰ ਗਰੇਟ ਬੰਬੇ ਡੋਕਫਾਇਰ ਵਜੋਂ ਜਾਣਿਆ ਜਾਂਦਾ ਹੈ | ਇਸ ਵਾਪਰੇ ਭਿਆਨਕ ਹਾਦਸੇ ਦੌਰਾਨ 66 ਬਹਾਦਰ ਫਾਇਰ ਫਾਈਟਰਾਂ ਨੇ ਆਪਣੀ ਜਾਨ ਕੁਰਬਾਨ ਕੀਤੀ ਸੀ | ਇਹ ਹਫ਼ਤਾ ਉਹਨਾਂ ਬਹਾਦਰਾਂ ਨੂੰ ਸਮਰਪਿਤ ਹੈ | ਇਸ ਮੌਕੇ ਸ਼ਹੀਦ ਫਾਇਰ ਫਾਈਟਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਜਾਨਾਂ ਕੁਰਬਾਨ ਕੀਤੀਆਂ | ਇਸ ਮੌਕੇ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਰਣਧੀਰ ਸਿੰਘ ਸਾਰੇ ਡਰਾਈਵਰ, ਅੰਮਿ੍ਤਪਾਲ ਸਿੰਘ, ਲਖਵਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਜੰਟ ਸਿੰਘ, ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ ,ਰਣਜੀਤ ਸਿੰਘ, ਸੁਰਿੰਦਰਪਾਲ ਸਿੰਘ, ਗੁਰਭੇਜ ਸਿੰਘ, ਮਨਿੰਦਰ ਸਿੰਘ, ਗੁਰਦੀਪ ਸਿੰਘ ਸਾਰੇ ਫਾਇਰਮੈਨ ਕਰਮਚਾਰੀ ਆਦਿ ਹਾਜ਼ਰ ਸਨ |