16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 15-04-2026
ਫਿਰੋਜ਼ਪੁਰ,14 ਅਪ੍ਰੈਲ (ਸੁਖਵਿੰਦਰ ਸਿੰਘ)-ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਵਾਲੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ | ਇਸ ਇਤਿਹਾਸ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਅਨੰਦ ਸਾਹਿਬ ਕਸੂਰੀ ਗੇਟ, ਫਿਰੋਜ਼ਪੁਰ ਸ਼ਹਿਰ ਵਿਖੇ ਖ਼ਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦੇ ਭੋਗ ਅੱਜ ਪਾਏ ਗਏ ਤੇ ਭੋਗ ਉਪਰੰਤ ਰਾਗੀ ਭਾਈ ਅਮਿ੍ੰਤਪਾਲ ਸਿੰਘ ਅਤੇ ਕਵੀਸ਼ਰੀ ਜਥਾ ਭਾਈ ਸੁਰਜੀਤ ਸਿੰਘ ਪਾਰਸ ਨੇ ਸੰਗਤਾਂ ਨੂੰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਦਰਸ਼ਨ ਸਿੰਘ ਥਿੰਦ ਪ੍ਰਧਾਨ ਮੁਖ਼ਤਿਆਰ ਸਿੰਘ, ਮਲਕੀਤ ਸਿੰਘ, ਗੁਰਦੇਵ ਸਿੰਘ, ਸੁਖਪ੍ਰੀਤ ਸਿੰਘ, ਗੁਰਮੀਤ ਸਿੰਘ ਥਿੰਦ, ਅਮਨਪ੍ਰੀਤ ਸਿੰਘ, ਜੋਗਿੰਦਰ ਸਿੰਘ ਆਦਿ ਹਜ਼ਾਰ ਸਨ |
ਪਿਛਲੀ ਖ਼ਬਰ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਮਨਰੂਪ ਸਿੰਘ ਸੋਢੀ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨਗਰ ਕੌਂਸਲ ਜ਼ੀਰਾ ਦੇ ਫਾਇਰ ਬਿ੍ਗੇਡ ਵਿਭਾਗ ਵਲੋਂ ਫਾਇਰ ਸੇਫ਼ਟੀ ਹਫ਼ਤਾ ਮਨਾਉਣ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।