16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਮਨਰੂਪ ਸਿੰਘ ਸੋਢੀ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 15-04-2026
ਗੁਰੂਹਰਸਹਾਏ, 14 ਅਪ੍ਰੈਲ(ਕਪਿਲ ਕੰਧਾਰੀ)-ਕੋਟਕਪੂਰਾ ਵਿਚ ਆਯੋਜਿਤ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਥੇ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲ਼ੋਂ ਉਤਸ਼ਾਹ ਨਾਲ ਭਾਗ ਲਿਆ ਗਿਆ ਉੱਥੇ ਹੀ ਇਸ ਮੁਕਾਬਲੇ ਵਿਚ ਗੁਰੂਹਰਸਹਾਏ ਦੇ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਭਾਗ ਲੈਂਦੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੇ ਕਈ ਹੋਣਹਾਰ ਬੱਚਿਆਂ ਨੇ ਵੱਖ-ਵੱਖ ਵਰਗਾਂ ਵਿਚ ਹਿੱਸਾ ਲੈ ਕੇ ਚੰਗਾ ਪ੍ਰਦਰਸ਼ਨ ਕੀਤਾ | ਇਸ ਦੌਰਾਨ ਵਿਦਿਆਰਥੀ ਮਨਰੂਪ ਸਿੰਘ ਸੋਢੀ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਮੈਡਲ ਜਿੱਤਿਆ ਅਤੇ ਇਲਾਕੇ ਵਿਚ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀ ਟੀਮ ਦੇ ਕੁੱਲ ਪ੍ਰਦਰਸ਼ਨ ਦੇ ਆਧਾਰ 'ਤੇ ਲਿਟਲ ਫਲਾਵਰ ਕਾਨਵੈਂਟ ਸਕੂਲ ਨੂੰ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਹਾਸਲ ਹੋਇਆ, ਜੋ ਕਿ ਸਕੂਲ ਲਈ ਮਾਣ ਅਤੇ ਗੌਰਵ ਦੀ ਗੱਲ ਹੈ | ਮਨਰੂਪ ਸਿੰਘ ਸੋਢੀ ਦੀ ਇਸ ਉਪਲਬਧੀ 'ਤੇ ਉਸ ਦੇ ਮਾਤਾ ਪਿਤਾ ਅਤੇ ਸਮੂਹ ਸੋਢੀ ਪਰਿਵਾਰ ਵਲ਼ੋਂ ਵੀ ਉਸ ਨੂੰ ਵਧਾਈ ਦਿੱਤੀ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਤੇ ਅਧਿਆਪਕ ਵਰਗ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਅਤੇ ਖੇਡਾਂ ਪ੍ਰਤੀ ਰੁਝਾਨ ਵਧਾਉਂਦੇ ਹਨ | ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ ਅਤੇ ਕਰਦਾ ਰਹੇਗਾ | ਇਲਾਕੇ ਵਿਚ ਵੀ ਇਸ ਉਪਲਬਧੀ ਨੂੰ ਲੈ ਕੇ ਖ਼ੁਸ਼ੀ ਦੀ ਲਹਿਰ ਹੈ ਅਤੇ ਸਕੂਲ ਦੇ ਵਿਦਿਆਰਥੀਆਂ ਦੀ ਇਸ ਕਾਮਯਾਬੀ ਦੀ ਹਰ ਪਾਸੇ ਸਰਾਹਨਾ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਫਿਰੋਜ਼ਪੁਰ ਛਾਉਣੀ ਦੀਆਂ ਸੰਗਤਾਂ ਵਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਤੇ ਧਾਰਮਿਕ ਸਮਾਗਮ ਅਗਲੀ ਖ਼ਬਰ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।