16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਫਿਰੋਜ਼ਪੁਰ ਛਾਉਣੀ ਦੀਆਂ ਸੰਗਤਾਂ ਵਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਤੇ ਧਾਰਮਿਕ ਸਮਾਗਮ

ਅਜੀਤ ਡੈਸਕ 15-04-2026
ਫ਼ਿਰੋਜ਼ਪੁਰ, 14 ਅਪ੍ਰੈਲ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਛਾਉਣੀ ਦੇ ਖ਼ਾਲਸਾ ਗੁਰਦੁਆਰਾ ਵਿਖੇ ਸੋਸਾਇਟੀ ਪ੍ਰਧਾਨ ਸਤਿੰਦਰਜੀਤ ਸਿੰਘ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ | ਸੋਸਾਇਟੀ ਪ੍ਰਧਾਨ ਸਤਿੰਦਰਜੀਤ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਕਿ ਧਾਰਮਿਕ ਸਮਾਗਮ ਦੀ ਸ਼ੁਰੂਆਤ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਨਾਲ ਹੋਈ | ਜਿਸ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਖ਼ਾਲਸਾ ਪੰਥ ਦੀ ਸਿਰਜਣਾ ਅਤੇ ਵਿਸਾਖੀ ਦੇ ਇਤਿਹਾਸਿਕ ਮਹੱਤਵ 'ਤੇ ਚਾਨਣਾ ਪਾਇਆ | ਜਿਸ ਪਿੱਛੋਂ ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਜਥਾ ਖ਼ਾਲਸਾ ਗੁਰਦੁਆਰਾ ਨੇ ਰਸਭਿੰਨਾ ਕੀਰਤਨ ਕੀਤਾ ਤੇ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੇ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਭਰੀ ਗਈ | ਸਮਾਗਮ ਵਿਚ ਡਾ. ਸਤਨਾਮ ਸਿੰਘ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨਤਾਰਨ ਸਾਹਿਬ ਤੋਂ ਪਹੁੰਚੇ ਪ੍ਰਸਿੱਧ ਕੀਰਤਨੀ ਜਥੇ ਭਾਈ ਗੁਰਚਰਨ ਸਿੰਘ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਮੌਕੇ ਸੋਸਾਇਟੀ ਆਗੂ ਤੇ ਵੱਡੀ ਸੰਖਿਆ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਮਨਰੂਪ ਸਿੰਘ ਸੋਢੀ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।