ਜ਼ੀਰਾ, 14 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)- ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਅੱਜ ਸਥਾਨਕ ਦਾਣਾ ਮੰਡੀ ਜ਼ੀਰਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਰਸਮੀ ਤੌਰ 'ਤੇ ਸ਼ੁਰੂ ਕਰਵਾਈ ਗਈ | ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ | ਇਸ ਮੌਕੇ ਉਹਨਾਂ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਰਟੋਲ ਰੋਹੀ ਦੀ ਕਣਕ ਦੀ ਖ਼ਰੀਦ ਕਰਵਾ ਕੇ ਉਹਨਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਨੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ | ਅਤੇ ਫਸਲ ਦੀ ਅਦਾਇਗੀ ਨਿਰਧਾਰਿਤ ਸਮੇਂ ਅੰਦਰ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ | ਉਹਨਾਂ ਆੜ੍ਹਤੀਆਂ ਅਤੇ ਲੇਬਰ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਉਹਨਾਂ ਦੇ ਹੱਲ ਲਈ ਨਿਰਦੇਸ਼ ਦਿੱਤੇ | ਇਸ ਮੌਕੇ ਚੰਦ ਸਿੰਘ ਗਿੱਲ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ, ਤਹਿਸੀਲਦਾਰ ਸਤਵਿੰਦਰ ਸਿੰਘ,ਇਕਬਾਲ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ,ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਢੰਡ, ਬਲਵੰਤ ਸਿੰਘ ਢਿੱਲੋਂ, ਬਸੰਤ ਸਿੰਘ ਧੰਜੂ ਖ਼ਜ਼ਾਨਚੀ, ਹਰਜਿੰਦਰ ਸਿੰਘ ਭਿੰਡਰ, ਸ਼ਮੀ ਜੈਨ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਧਰਮਪਾਲ ਚੁੱਘ, ਅਮਰੀਕ ਸਿੰਘ ਆਹੂਜਾ, ਹਰਪਾਲ ਸਿੰਘ ਦਰਗਨ, ਅਸ਼ਵਨੀ ਗੁਪਤਾ ਚੇਅਰਮੈਨ, ਸਤਵੰਤ ਸਿੰਘ ਗਿੱਲ, ਜਸਵੰਤ ਸਿੰਘ, ਬੰਟੀ ਭੂਸ਼ਨ, ਵਰਿੰਦਰ ਜੈਨ, ਯੁਧਿਸ਼ਟਰ ਕੁਮਾਰ ਕਾਲਾ, ਭੁਪਿੰਦਰ ਸਿੰਘ ਗੋਲਡੀ, ਅੰਗਰੇਜ਼ ਸਿੰਘ, ਆਕਾਸ਼ ਨਰੂਲਾ, ਕੁਲਭੂਸ਼ਣ ਜੈਨ, ਪਾਲਾ ਸਿੰਘ ਸਨੇਰ ,ਆੜ੍ਹਤੀ ਗਗਨ ਸਨੇਰ, ਤੋਂ ਇਲਾਵਾ ਹਰਦੀਪ ਸਿੰਘ ਬਰਸਲ ਸੈਕਟਰੀ ਮਾਰਕੀਟ ਕਮੇਟੀ,ਸੁਰਿੰਦਰ ਸਿੰਘ ਫੂਡ ਸਪਲਾਈ ਇੰਸਪੈਕਟਰ, ਬਲਜੀਤ ਸਿੰਘ, ਹਰਪ੍ਰੀਤ ਸ਼ਰਮਾ ,ਸੁਖਮੰਦਰ ਸਿੰਘ ਵੇਅਰ ਹਾਊਸ , ਹਰਪ੍ਰੀਤ ਸਿੰਘ, ਜਤਿੰਦਰ ਸਿੰਘ ਸੰਧੂ ਮੰਡੀ ਸੁਪਰਵਾਈਜ਼ਰ ਆਦਿ ਹਾਜ਼ਰ ਸਨ |