17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਤਾਰ ਸਪਾਰਕ ਨਾਲ ਟੈਂਟ ਹਾਊਸ 'ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਅਜੀਤ ਡੈਸਕ 15-04-2026
ਫਿਰੋਜ਼ਪੁਰ, 14 ਅਪ੍ਰੈਲ (ਸੁਖਵਿੰਦਰ ਸਿੰਘ)-ਸ਼ਹਿਰ ਦੇ ਬਿੱਲਾ ਹਲਵਾਈ ਚੌਂਕ ਨੇੜੇ ਸਥਿਤ ਬੇਰੀ ਟੈਂਟ ਹਾਊਸ ਵਿਚ ਸਵੇਰੇ ਕਰੀਬ 6 ਵਜੇ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਟੈਂਟ ਹਾਊਸ ਦੇ ਮਾਲਕ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਰਾਤ ਕਰੀਬ 9:30 ਵਜੇ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ | ਸਵੇਰੇ ਕਿਸੇ ਵਿਅਕਤੀ ਵਲੋਂ ਫੋਨ ਕਰਕੇ ਜਾਣਕਾਰੀ ਦਿੱਤੀ ਗਈ ਕਿ ਦੁਕਾਨ ਵਿਚੋਂ ਧੰੂਆਂ ਨਿਕਲ ਰਿਹਾ ਹੈ | ਮੌਕੇ 'ਤੇ ਪਹੁੰਚ ਕੇ ਵੇਖਿਆ ਗਿਆ ਕਿ ਅੰਦਰ ਭਿਆਨਕ ਅੱਗ ਲੱਗੀ ਹੋਈ ਸੀ | ਮੌਕੇ 'ਤੇ ਹੀ ਫਾਇਰ ਬਿ੍ਗੇਡ ਨੂੰ ਬੁਲਾਇਆ ਗਿਆ | ਜਿਨ੍ਹਾਂ ਨੇ ਪਹੁੰਚ ਕੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਹਾਲਾਂਕਿ, ਅੱਗ 'ਤੇ ਕਾਬੂ ਪਾਉਣ ਤੱਕ ਟੈਂਟ ਹਾਊਸ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ | ਵਿਸ਼ਾਲ ਦੇ ਅਨੁਸਾਰ ਇਸ ਅੱਗ ਕਾਰਨ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋ ਗਿਆ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਛਾਉਣੀ ਵਿਚ ਚੋਰਾਂ ਨੇ ਤਿੰਨ ਸਟੋਰਾਂ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਕਿਸੇ ਅਣਹੋਣੀ ਘਟਨਾ ਦੀ ਉਡੀਕ 'ਚ ਹੈ ਰੇਲਵੇ ਵਿਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।