17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਫ਼ਿਰੋਜ਼ਪੁਰ ਛਾਉਣੀ ਵਿਚ ਚੋਰਾਂ ਨੇ ਤਿੰਨ ਸਟੋਰਾਂ ਨੂੰ ਬਣਾਇਆ ਨਿਸ਼ਾਨਾ

ਅਜੀਤ ਡੈਸਕ 15-04-2026
ਹਜ਼ਾਰਾਂ ਰੁਪਏ ਦਾ ਸਮਾਨ ਕੀਤਾ ਚੋਰੀ
ਫ਼ਿਰੋਜ਼ਪੁਰ, 14 ਅਪ੍ਰੈਲ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਛਾਉਣੀ ਖੇਤਰ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਤਾਜ਼ਾ ਮਾਮਲੇ ਵਿਚ ਅਣਪਛਾਤੇ ਚੋਰਾਂ ਵਲੋਂ ਈ/ਐੱਮ ਦੇ ਤਿੰਨ ਸਟੋਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਗਭਗ 48 ਹਜ਼ਾਰ ਰੁਪਏ ਦੀ ਕੀਮਤ ਦਾ ਸਾਮਾਨ ਚੋਰੀ ਕਰ ਲਿਆ ਗਿਆ | ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ | ਇਹ ਘਟਨਾ 11 ਅਪ੍ਰੈਲ ਦੀ ਅੱਧੀ ਰਾਤ ਨੂੰ ਵਾਪਰੀ | ਫ਼ਿਰੋਜ਼ਪੁਰ ਛਾਉਣੀ ਦੇ ਜੇਈ ਮੁਮਤਾਜ਼ ਅਲੀ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੂੰ ਦੱਸਿਆ ਗਿਆ ਕਿ ਏ.ਜੀ.ਈ ਦੇ ਅਧੀਨ ਆਉਂਦੇ ਤਿੰਨ ਸਟੋਰਾਂ ਦੇ ਤਾਲੇ ਤੋੜ ਕੇ ਚੋਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਮਤਾਜ਼ ਅਲੀ ਦੇ ਬਿਆਨਾਂ 'ਤੇ ਥਾਣਾ ਫ਼ਿਰੋਜ਼ਪੁਰ ਕੈਂਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਡਾ. ਅੰਬੇਦਡਰ ਜੈਅਤੀ ਮੌਕੇ ਫਿਰੋਜ਼ਪੁਰ 'ਚ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਤਾਰ ਸਪਾਰਕ ਨਾਲ ਟੈਂਟ ਹਾਊਸ 'ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।