17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਹਾਰਮੋਨੀ ਆਯੁਰਵੈਦਿਕ ਕਾਲਜ ਵਲੋਂ ਮੈਡੀਕਲ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ

ਅਜੀਤ ਡੈਸਕ 15-04-2026
ਫ਼ਿਰੋਜ਼ਪੁਰ, 14 ਅਪ੍ਰੈਲ (ਗੁਰਿੰਦਰ ਸਿੰਘ)-ਹਾਰਮੋਨੀ ਆਯੁਰਵੈਦਿਕ ਕਾਲਜ ਵਲੋਂ ਚੇਅਰਪਰਸਨ ਧਰਮ ਪਾਲ ਬਾਂਸਲ, ਡਾਇਰੈਕਟਰ ਯੋਗੇਸ਼ ਬਾਂਸਲ ਅਤੇ ਪਿ੍ੰਸੀਪਲ ਡਾ. ਸੁਮਨ ਲਤਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੈਡੀਕਲ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਦੌਰਾਨ ਡਾ. ਲਖਵਿੰਦਰ ਸਿੰਘ, ਡਾ. ਅਨੇਜਾ ਭਾਸਕਰ, ਡਾ. ਅਭਾ ਅਤੇ ਡਾ. ਸਾਹਿਲ ਗੁਲੇਰੀਆ ਵਲੋਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਉਚਿੱਤ ਇਲਾਜ ਅਤੇ ਸਲਾਹ ਦਿੱਤੀ ਗਈ | ਡਾਕਟਰਾਂ ਦੀ ਟੀਮ ਨੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ | ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਿਹਤ ਸੇਵਾਵਾਂ ਦਾ ਲਾਭ ਲਿਆ | ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ | ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਆਸਾਨੀ ਨਾਲ ਇਲਾਜ ਉਪਲਬਧ ਹੋ ਸਕਿਆ | ਇਸ ਤੋਂ ਇਲਾਵਾ ਵਾਤਾਵਰਣ ਸਬੰਧੀ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਜਿਨ੍ਹਾਂ ਰਾਹੀਂ ਲੋਕਾਂ ਨੂੰ ਵਾਤਾਵਰਣ ਦੀ ਰੱਖਿਆ ਅਤੇ ਪ੍ਰਕਿਰਤੀ-ਮਿਤਰ ਆਦਤਾਂ ਅਪਣਾਉਣ ਲਈ ਜਾਗਰੂਕ ਕੀਤਾ ਗਿਆ | ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਮਾਜ-ਹਿਤੈਸ਼ੀ ਉਪਰਾਲੇ ਜਾਰੀ ਰੱਖੇ ਜਾਣਗੇ, ਤਾਂ ਜੋ ਲੋਕਾਂ ਦੀ ਸਿਹਤ ਅਤੇ ਭਲਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ |
ਪਿਛਲੀ ਖ਼ਬਰ ਕਿਸਾਨ ਆਗੂਆਂ ਨੇ ਦਾਣਾ ਮੰਡੀ ਕੰਧੇ ਸ਼ਾਹ ਵਿਖੇ ਅਧਿਕਾਰੀਆਂ ਤੋਂ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ ਅਗਲੀ ਖ਼ਬਰ ਡਾ. ਅੰਬੇਦਡਰ ਜੈਅਤੀ ਮੌਕੇ ਫਿਰੋਜ਼ਪੁਰ 'ਚ ਕੱਢੀ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।