17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕਿਸਾਨ ਆਗੂਆਂ ਨੇ ਦਾਣਾ ਮੰਡੀ ਕੰਧੇ ਸ਼ਾਹ ਵਿਖੇ ਅਧਿਕਾਰੀਆਂ ਤੋਂ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ

ਅਜੀਤ ਡੈਸਕ 15-04-2026
ਗੁਰੂਹਰਸਹਾਏ, 14 ਅਪ੍ਰੈਲ (ਹਰਚਰਨ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਅਧਿਕਾਰੀਆਂ ਨੂੰ ਇਕ ਅਪ੍ਰੈਲ 2026 ਤੋਂ ਖ਼ਰੀਦ ਕਰਨ ਦੇ ਹੁਕਮ ਦਿੱਤੇ ਹੋਏ ਸਨ ਪਰ ਪੂਰੇ ਪੰਜਾਬ ਵਿਚ ਕਿਸੇ ਵੀ ਖ਼ਰੀਦ ਏਜੰਸੀ ਨੇ ਅਜੇ ਤੱਕ ਖ਼ਰੀਦ ਸ਼ੁਰੂ ਨਹੀਂ ਸੀ ਕੀਤੀ | ਮੰਡੀਆਂ ਵਿਚ ਕਣਕ ਦੇ ਢੇਰ ਲੱਗ ਚੁੱਕੇ ਹਨ ਅਤੇ ਕਿਸਾਨਾਂ ਨੂੰ ਬਹੁਤ ਹੀ ਮੁਸ਼ਕਿਲਾਂ ਅਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦਾ ਕਿਸਾਨ ਜਥੇਬੰਦੀਆਂ ਨੇ ਸਖ਼ਤ ਨੋਟਿਸ ਲਿਆ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਨੇ ਡੀ.ਐਮ ਮਾਰਕਫੈੱਡ ਫਿਰੋਜ਼ਪੁਰ ਨੂੰ ਫੋਨ 'ਤੇ ਕਿਸਾਨਾਂ ਦੀ ਫਸਲ ਦੀ ਬੇਕਦਰੀ ਬਾਰੇ ਦੱਸਿਆ ਤਾਂ ਦਾਨਾ ਮੰਡੀ ਕੰਧੇ ਸ਼ਾਹ ਵਿਖੇ ਕਿਸਾਨ ਵਫ਼ਦ ਦੀ ਹਾਜ਼ਰੀ ਵਿਚ ਡੀ.ਐਮ ਮੈਨੇਜਰ ਅਤੇ ਖ਼ਰੀਦ ਏਜੰਸੀ ਇੰਸਪੈਕਟਰ ਮਾਰਕਫੈੱਡ ਨੇ ਤੁਰੰਤ ਪਹੁੰਚ ਕੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਮਾਰਕਫੈੱਡ ਦੇ ਅਧਿਕਾਰੀਆਂ ਨੇ ਵਿਸ਼ਵਾਸ ਦਵਾਇਆ ਕਿ ਕਣਕ ਦੀ ਪੂਰੀ ਖ਼ਰੀਦ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਮੇਜਰ ਸਿੰਘ, ਮੰਗਲ ਸਿੰਘ, ਫੰੁਮਣ ਸਿੰਘ, ਕੁਲਦੀਪ ਸਿੰਘ, ਨਿਸ਼ਾਨ ਸਿੰਘ ,ਸ਼ਿੰਗਾਰਾ ਸਿੰਘ, ਪ੍ਰੀਤਮ ਸਿੰਘ, ਭਗਵਾਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਛਾਉਣੀ ਅਤੇ ਹੁਸੈਨੀਵਾਲਾ ਵਿਚਕਾਰ ਚੱਲਣਗੀਆਂ 6 ਜੋੜੀ ਸਪੈਸ਼ਲ ਰੇਲ ਗੱਡੀਆਂ ਅਗਲੀ ਖ਼ਬਰ ਹਾਰਮੋਨੀ ਆਯੁਰਵੈਦਿਕ ਕਾਲਜ ਵਲੋਂ ਮੈਡੀਕਲ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।