ਕੁੱਲਗੜ੍ਹੀ, 14 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਕਿ ਯੂਨੀਅਨ ਦੇ ਨੁਮਾਇੰਦਿਆਂ ਨੂੰ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਜਾਵੇ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਹੋਈ ਹੈ | ਜਿਨ੍ਹਾਂ ਦੀ ਭਰਤੀ 2008 ਦÏਰਾਨ ਹੋਈ ਹੈ, ਪਿਛਲੇ 18 ਸਾਲਾਂ ਤੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਨ ਦੀ ਮੰਗ ਕਰਦੇ ਆ ਰਹੇ ਹਨ¢ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਰੇਗਾ ਕਾਨੂੰਨ ਤੋੜ ਕੇ ਕਾਫ਼ੀ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ¢ ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਾਡੀਆਂ ਸੇਵਾਵਾਂ ਪੰਚਾਇਤ ਵਿਭਾਗ ਵਿਚ ਮਰਜ਼ ਕਰਨ ਲਈ ਮੰਗਾਂ ਨੂੰ ਉਚੇਚੇ ਤÏਰ 'ਤੇ ਵਿਚਾਰਿਆ ਜਾਵੇ ਅਤੇ ਇਸ ਸਬੰਧੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਅਤੇ ਮੰਗਾਂ ਪ੍ਰਵਾਨ ਕੀਤਿਆਂ ਜਾਣ¢ ਅਜਿਹਾ ਨਾ ਹੋਣ ਦੀ ਸੂਰਤ ਵਿਚ 20 ਅਪ੍ਰੈਲ ਨੂੰ ਹੈੱਡ ਕੁਆਰਟਰ ਮੋਹਾਲੀ ਧਰਨਾ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ¢ ਇਸ ਮÏਕੇ ਗੁਰਨੈਬ ਸਿੰਘ, ਅਮਰੀਕ ਸਿੰਘ, ਗੁਰਭੇਜ ਸਿੰਘ ਹਰਾਜ, ਮਨੋਜ ਕੁਮਾਰ ਆਦਿ ਹਾਜ਼ਰ ਸਨ¢