ਮੁੱਦਕੀ, 14 ਅਪ੍ਰੈਲ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਲੋਹਾਮ ਰੋਡ 'ਤੇ ਸਥਿੱਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 7 ਤੋਂ 14 ਸਾਲ ਅਤੇ 14 ਤੋਂ 30 ਸਾਲ ਦੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਬਰਾੜ ਨੰਬਰਦਾਰ ਨੇ ਦੱਸਿਆ ਕਿ ਇਹ ਦਸਤਾਰ ਮੁਕਾਬਲੇ ਕਰੀਬ 10 ਵਜੇ ਸ਼ੁਰੂ ਕੀਤੇ ਗਏ ਜਿਸ ਵਿਚ 20 ਕਿੱਲੋਮੀਟਰ ਦੇ ਘੇਰੇ ਵਿਚ ਆਉਂਦੇ ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਦਸਤਾਰ ਮੁਕਾਬਲੇ ਅਤੇ ਦੁਮਾਲਾ ਸਜਾਉਣ ਵਾਲੇ ਜੇਤੂ ਬੱਚਿਆਂ ਨੂੰ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਬਰਾੜ ਨੰਬਰਦਾਰ ਨੇ ਦੱਸਿਆ ਕਿ ਜੇਤੂ ਬੱਚਿਆਂ 'ਚ ਪਹਿਲੇ ਸਥਾਨ 'ਤੇ ਆਉਣ ਵਾਲੇ ਬਚਿਆਂ ਨੂੰ 3100,ਦੂਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ 2100 ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ 1100 ਰੁਪਏ ਦੇ ਨਗਦ ਇਨਾਮ ਵੀ ਦਿੱਤੇ ਗਏ ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਪ੍ਰਧਾਨ ਹਰਦੀਪ ਸਿੰਘ ਬਰਾੜ ਨੰਬਰਦਾਰ, ਮੀਤ ਪ੍ਰਧਾਨ , ਬਲਵਿੰਦਰ ਸਿੰਘ ਸੂਬੇਦਾਰ, ਮੈਨੇਜਰ ਗੁਰਜੰਟ ਸਿੰਘ, ਸੁਖਮੰਦਰ ਸਿੰਘ ਖੋਸਾ, ਪਰਮਜੀਤ ਸਿੰਘ ਖ਼ਾਲਸਾ, ਜਸਵੀਰ ਸਿੰਘ ਮੱਲਾ, ਅਵਤਾਰ ਸਿੰਘ, ਹਰਭਜਨ ਸਿੰਘ, ਸੂਬੇਦਾਰ ਸਿੰਘ ਮਾਨ , ਸਰਬਜੀਤ ਸਿੰਘ, ਸੁਰਿੰਦਰ ਸਿੰਘ, ਰਛਪਾਲ ਸਿੰਘ, ਹਰਨੇਕ ਸਿੰਘ ਆਦਿ ਕਮੇਟੀ ਮੈਂਬਰਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਬੱਚੇ ਅਤੇ ਪਤਵੰਤੇ ਹਾਜ਼ਰ ਸਨ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸੁਖਮਦੰਰ ਸਿੰਘ ਵਲ਼ੋਂ ਨਿਭਾਈ ਗਈ |