ਮੁੱਦਕੀ, 14 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੁਆਰਾ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਵਿਸਾਖੀ ਅਤੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਦੁਆਰਾ ਕੀਤੀ ਗਈ | ਵਿਦਿਆਰਥੀਆਂ ਵਲੋਂ ਦਸਮ ਗੁਰੂ ਅਤੇ ਖ਼ਾਲਸਾ ਪੰਥ ਦੀ ਸਾਜਣਾ ਨਾਲ ਸਬੰਧਿਤ ਬਿਹਤਰੀਨ ਕਵੀਸ਼ਰੀ ਦੀ ਪੇਸ਼ਕਾਰੀ ਬਾਕਮਾਲ ਰਹੀ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਸੰਜੀਵ ਜੈਨ ਨੇ ਇਸ ਇਤਿਹਾਸਕ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ, ਖ਼ਾਲਸਾ ਪੰਥ ਦੀ ਸਾਜਣਾ ਅਤੇ ਸੁਤੰਤਰਤਾ ਸੰਗਰਾਮ ਵਿਚ ਇਸ ਦਿਨ ਵਾਪਰੀ ਜਲਿ੍ਹਆਂਵਾਲੇ ਬਾਗ਼ ਦੀ ਘਟਨਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਮਾਗਮ ਦੇ ਅਖੀਰ ਵਿਚ ਸੰਜੀਵ ਜੈਨ ਨੇ ਆਪਣੇ, ਸਮੂਹ ਸਕੂਲ ਪ੍ਰਬੰਧਕੀ ਕਮੇਟੀ ਅਤੇ ਸਟਾਫ਼ ਵਲੋਂ ਸਾਰੇ ਵਿਦਿਆਰਥੀਆਂ ਨੂੰ ਵਿਸਾਖੀ ਅਤੇ ਖ਼ਾਲਸਾ ਪੰਥ ਦੀ ਸਾਜਣਾ ਦੇ ਸ਼ੁੱਭ ਅਤੇ ਪਵਿੱਤਰ ਦਿਹਾੜੇ ਦੀ ਹਾਰਦਿਕ ਮੁਬਾਰਕਬਾਦ ਦਿੱਤੀ |